ਚੰਡੀਗੜ੍ਹ: 22 ਮਾਰਚ, ਦੇਸ਼ ਕਲਿੱਕ ਬਿਓਰੋ
ਲੁਧਿਆਣਾ ‘ਚ ਹਲਕਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਮੌਤ ਤੋਂ ਬਾਅਦ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਹੁਣ ਕਿਸੇ ਸਮੇਂ ਵੀ ਹੋ ਸਕਦਾ ਹੈ। ਆਮ ਆਦਮੀ ਪਾਰਟੀ ਨੇ ਇਸ ਸੀਟ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ, ਜਦਕਿ ਭਾਜਪਾ ਅਤੇ ਕਾਂਗਰਸ ਨੇ ਅਜੇ ਤੱਕ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ।
ਭਾਜਪਾ ਨੇ ਅੱਜ ਹਲਕਾ ਪੱਛਮੀ ਜ਼ਿਮਨੀ ਚੋਣ ਲਈ ਇੰਚਾਰਜ ਤੇ ਸਹਿ-ਇੰਚਾਰਜ ਨਿਯੁਕਤ ਕਰ ਦਿੱਤੇ ਹਨ। ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ।ਜਦ ਕਿ ਵਿਜੇ ਸਾਂਪਲਾ ਨੂੰ ਕੋ ਇੰਚਾਰਜ ਲਾਇਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਜਪਾ ਅਗਲੇ ਹਫਤੇ ਆਪਣੇ ਉਮੀਦਵਾਰ ਦਾ ਐਲਾਨ ਕਰ ਸਕਦੀ ਹੈ।
Published on: ਮਾਰਚ 22, 2025 9:42 ਬਾਃ ਦੁਃ