⁠ਗਗਨਦੀਪ ਸਿੰਘ ਧਾਲੀਵਾਲ ਨੇ ਸੰਭਾਲਿਆ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਾ ਅਹੁਦਾ 

ਪੰਜਾਬ

ਫ਼ਰੀਦਕੋਟ 22 ਮਾਰਚ , ਦੇਸ ਕਲਿੱਕ ਬਿਓਰੋ

ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਗਗਨਦੀਪ ਸਿੰਘ ਧਾਲੀਵਾਲ ਨੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ  ਡਾ. ਬਲਜੀਤ ਕੌਰ ਤੇ ਵਿਧਾਇਕ ਗੁਰਦਿੱਤ ਸਿੰਘ ਸੇਖੋ , ਅਮੋਲਕ ਸਿੰਘ ਸਮੇਤ ਵੱਡੀ ਗਿਣਤੀ ਵਿੱਚ  ਆਗੂਆਂ ਦੀ ਹਾਜ਼ਰੀ ਵਿੱਚ ਇੰਪਰੂਵਮੈਂਟ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ।

ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਗਗਨਦੀਪ ਸਿੰਘ ਧਾਲੀਵਾਲ ਨੂੰ ਚੇਅਰਮੈਨ ਇੰਪਰੂਵਮੈਂਟ ਟਰਸਟ ਨਿਯੁਕਤ ਹੋਣ ਤੇ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਪੰਜਾਬ ਦੇ ਲੋਕਾਂ ਨੇ ਸੇਵਾ ਬਖਸ਼ੀ ਹੈ ਤੇ ਪਾਰਟੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ  ਨੇ ਫਰੀਦਕੋਟ  ਦੇ ਲੋਕਾਂ ਦੀ ਸੇਵਾ ਕਰਨ ਵਾਸਤੇ ਗਗਨਦੀਪ ਸਿੰਘ ਧਾਲੀਵਾਲ ਨੂੰ  ਇੰਪਰੂਵਮੈਂਟ ਟਰਸਟ ਦਾ ਚੇਅਰਮੈਨ ਨਿਯੁਕਤ ਕੀਤਾ ਹੈ। 

ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕਰਦਿਆਂ ਕਿਹਾ ਉਹ ਇਸ ਨੋਜਵਾਨ ਨੂੰ  ਚੜਦੀ ਕਲਾ ਬਖਸ਼ੇ ਅਤੇ ਨਾਲ ਹੀ ਲੋਕਾਂ ਦੀ ਨਿਸਵਾਰਥ ਹੋ ਕੇ ਸੇਵਾ ਕਰਨ ਦਾ ਬਲ ਬਖਸ਼ੇ। 

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਗਗਨਦੀਪ ਸਿੰਘ ਧਾਲੀਵਾਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਜੋ ਡਿਊਟੀ ਲਗਾਈ ਗਈ ਹੈ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਅਤੇ ਲੋਕਾਂ ਦੀ ਸੇਵਾ ਕਰਦੇ ਰਹਿਣ।

ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਗਗਨਦੀਪ ਸਿੰਘ ਧਾਲੀਵਾਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸਧਾਰਨ ਪਰਿਵਾਰਾਂ ਵਿੱਚੋਂ ਉੱਠ ਕੇ ਅੱਗੇ ਆਈ ਹੈ, ਇਸ ਲਈ ਸਾਰੇ ਰਲ ਕੇ ਪੰਜਾਬ ਦੇ ਵਿਕਾਸ ਲਈ ਕੰਮ ਕਰਨਗੇ।

ਜੈਤੋਂ ਤੋ ਵਿਧਾਇਕ ਸ. ਅਮੋਲਕ ਸਿੰਘ ਨੇ ਵੀ ਨਵ ਨਿਯੁਕਤ ਚੇਅਰਮੈਨ ਨੂੰ ਵਧਾਈ ਦਿੰਦਿਆਂ ਲੋਕ ਸੇਵਾ ਹੋਰ ਵੱਧ ਚੜ ਕੇ ਕਰਨ ਲਈ ਕਿਹਾ।

ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ  ਨੇ  ਇਸ ਮੌਕੇ  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ  ਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ  ਉਨ੍ਹਾਂ ਨੂੰ ਜੋ ਵੀ ਜਿੰਮੇਵਾਰੀ  ਸੌਂਪੀ ਗਈ ਹੈ, ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਤੇ ਲੋਕਾਂ ਦੀਆਂ ਆਸਾਂ ਤੇ ਉਮੀਦਾਂ ਤੇ ਖਰਾ ਉਤਰਨਗੇ। ਇਸ ਮੌਕੇ ਟਰੱਸਟ  ਦੇ ਮੈਂਬਰ ਕਮਲਜੀਤ ਸਿੰਘ ਅਤੇ ਗੁਰਜੰਟ ਸਿੰਘ ਚੀਮਾ ਨੇ ਵੀ ਆਪਣਾ ਅਹੁਦਾ ਸੰਭਾਲਿਆ।

ਇਸ ਮੌਕੇ, ਸਾਬਕਾ ਐਮ.ਪੀ ਸ. ਸਾਧੂ ਸਿੰਘ , ਚੇਅਰਮੈਨ ਮਾਰਕੀਟ ਕਮੇਟੀ ਸਾਦਿਕ ਰਮਨਦੀਪ ਸਿੰਘ ਮੁਮਾਰਾ,ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ,ਸੁਖਵੰਤ ਸਿੰਘ ਪੱਕਾ, ਗੁਰਤੇਜ ਸਿੰਘ ਖੋਸਾ, ਸਿਵਲ ਸਰਜਨ  ਡਾ. ਚੰਦਰਸ਼ੇਖਰ ਕੱਕੜ, ਬੀਬੀ ਬੇਅੰਤ ਕੌਰ ਧਰਮ ਪਤਨੀ ਐਮ ਐਲ ਏ ਸੇਖੋਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।

Published on: ਮਾਰਚ 22, 2025 3:05 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।