ਜਲੰਧਰ, 22 ਮਾਰਚ, ਦੇਸ਼ ਕਲਿਕ ਬਿਊਰੋ :
ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸਾਬਕਾ ਸਬ ਪੋਸਟ ਮਾਸਟਰ (ਦੱਖਣੀ ਗੇਟ ਨਕੋਦਰ ਸਬ ਆਫਿਸ) ਸੰਜੀਵ ਕੁਮਾਰ ਦੀ 42 ਲੱਖ ਰੁਪਏ ਦੀ ਚੱਲ ਅਤੇ ਅਚੱਲ ਜਾਇਦਾਦ ਕੁਰਕ ਕਰ ਲਈ ਹੈ। ਇਹ ਜਾਣਕਾਰੀ ਜਲੰਧਰ ਈਡੀ ਨੇ ਦਿੱਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਜਲੰਧਰ ਨੇ ਕਿਹਾ ਕਿ ਸੰਦੀਪ ਕੁਮਾਰ ਵੱਲੋਂ ਵਿੱਤੀ ਧੋਖਾਧੜੀ ਦੇ ਸਬੰਧ ਵਿੱਚ ਜਾਂਚ ਕੀਤੀ ਜਾ ਰਹੀ ਸੀ। ਸੰਜੀਵ ਵਿਰੁੱਧ ਇਹ ਕਾਰਵਾਈ ਪੀਐਮਐਲਏ 2002 ਤਹਿਤ ਕੀਤੀ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ 8.50 ਕਰੋੜ ਰੁਪਏ ਦੇ ਗਬਨ ਦੇ ਦੋਸ਼ੀ ਸਾਬਕਾ ਸਬ ਪੋਸਟ ਮਾਸਟਰ ਨੂੰ ਸੀਬੀਆਈ ਦੀ ਮੁਹਾਲੀ ਅਦਾਲਤ ਨੇ ਪੰਜ ਸਾਲ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਜਲੰਧਰ ਦੇ ਰਹਿਣ ਵਾਲੇ ਸੰਜੀਵ ਕੁਮਾਰ ‘ਤੇ 15.40 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।
Published on: ਮਾਰਚ 22, 2025 7:27 ਪੂਃ ਦੁਃ