ਵਾਸਿੰਗਟਨ, 23 ਮਾਰਚ, ਦੇਸ਼ ਕਲਿਕ ਬਿਊਰੋ :
ਅਮਰੀਕਾ ਦੇ ਨਿਊ ਮੈਕਸੀਕੋ ਸੂਬੇ ਦੇ ਲਾਸ ਕਰੂਸ ‘ਚ ਸ਼ਨੀਵਾਰ ਨੂੰ ਹੋਈ ਗੋਲੀਬਾਰੀ ‘ਚ 3 ਲੋਕਾਂ ਦੀ ਮੌਤ ਹੋ ਗਈ ਅਤੇ 14 ਜ਼ਖਮੀ ਹੋ ਗਏ। ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਸਥਾਨਕ ਹਸਪਤਾਲ ‘ਚ ਦਾਖਲ ਕਰਵਾਇਆ।
ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਨਾਲ ਸਬੰਧਤ ਕੋਈ ਵੀ ਫੋਟੋ-ਵੀਡੀਓ ਪੁਲੀਸ ਨਾਲ ਸਾਂਝੀ ਕਰਨ। ਲਾਸ ਕਰੂਸ ਸਿਟੀ ਕਾਉਂਸਲਰ ਟੈਮ ਜੋਹਾਨਾ ਬੇਨਕੋਮੋ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਅੱਜਕਲ ਅਜਿਹੀਆਂ ਘਟਨਾਵਾਂ ਵਾਪਰਨ ਦਾ ਡਰ ਬਣਿਆ ਹੈ, ਫਿਰ ਵੀ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਦੋਬਾਰਾ ਅਜਿਹਾ ਕਦੇ ਨਾ ਹੋਵੇ।
Published on: ਮਾਰਚ 23, 2025 7:41 ਪੂਃ ਦੁਃ