ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਸਖ਼ਤ ਸੁਰੱਖਿਆ ਹੇਠ ਪੰਜਾਬ ਤੋਂ ਅਸਾਮ ਜੇਲ੍ਹ ‘ਚ ਕੀਤਾ ਸਿਫਟ
ਚੰਡੀਗੜ੍ਹ: 23 ਮਾਰਚ, ਦੇਸ਼ ਕਲਿੱਕ ਬਿਓਰੋ
ਗੈਂਗਸਟਰ ਜੱਗੂ ਭਗਵਾਨਪੁਰੀਆ ( Gangster Jaggu Bhagwanpuria) ਨੂੰ ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਸਖ਼ਤ ਸੁਰੱਖਿਆ ਵਿਚਕਾਰ ਬਠਿੰਡਾ ਹਾਈ ਸਕਿਓਰਿਟੀ ਜੇਲ੍ਹ ਤੋਂ ਅਸਾਮ ਦੀ ਸਿਲਚਰ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਵੀ 5 ਵੱਡੇ ਨਸ਼ਾ ਤਸਕਰਾਂ ਨੂੰ ਆਸਾਮ ਦੀ ਜੇਲ੍ਹ ਭੇਜ ਦਿੱਤਾ ਗਿਆ ਹੈ। ਜੱਗੂ ਭਗਵਾਨਪੁਰੀਆ ਖ਼ਿਲਾਫ਼ 128 ਕੇਸ ਦਰਜ ਹਨ, ਜਿਨ੍ਹਾਂ ਵਿੱਚੋਂ 13 ਐਨਡੀਪੀਐਸ ਐਕਟ ਤਹਿਤ ਹਨ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਐਨਡੀਪੀਐਸ ਮਾਮਲੇ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ ਦੀ ਇਹ ਪੂਰੀ ਕਾਰਵਾਈ ਹੈ, ਜਿਸ ਤਹਿਤ ਜੱਗੂ ਨੂੰ ਦੇਰ ਰਾਤ ਅਸਾਮ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।ਸੂਤਰਾਂ ਅਨੁਸਾਰ ਉਸਨੂੰ ਸ਼ਨੀਵਾਰ ਸ਼ਾਮ ਨੂੰ ਅਸਾਮ ਦੀ ਸਿਲਚਰ ਜੇਲ੍ਹ ਭੇਜ ਦਿੱਤਾ ਗਿਆ। ਪੰਜਾਬ ਪੁਲਿਸ ਅਤੇ NCB ਅਧਿਕਾਰੀਆਂ ਦੀ ਇੱਕ ਭਾਰੀ ਟੀਮ ਉਸਨੂੰ ਸ਼ਨੀਵਾਰ ਸ਼ਾਮ ਨੂੰ ਬਠਿੰਡਾ ਹਾਈ ਸਿਕਿਓਰਿਟੀ ਜੇਲ੍ਹ ਤੋਂ ਚੰਡੀਗੜ੍ਹ ਹਵਾਈ ਅੱਡੇ ‘ਤੇ ਲੈ ਆਈ ਅਤੇ ਉਸਨੂੰ ਸਿਲਚਰ ਤਬਦੀਲ ਕਰ ਦਿੱਤਾ।
Published on: ਮਾਰਚ 23, 2025 1:57 ਬਾਃ ਦੁਃ