ਅੰਮ੍ਰਿਤਸਰ: 23 ਮਾਰਚ, ਦੇਸ਼ ਕਲਿੱਕ ਬਿਓਰੋ
ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾ ਨਾਲ ਮੀਟਿੰਗ ਕਰਕੇ ਫੈਸਲਾ ਕੀਤਾ ਹੈ ਕਿ 28 ਮਾਰਚ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ SGPC ਵੱਲੋਂ ਸੱਦੇ ਇਜਲਾਸ ਮੌਕੇ ਉੱਥੇ ਧਰਨਾ ਦਿੱਤਾ ਜਾਵੇਗਾ। ਬਾਗੀ ਅਕਾਲੀ ਆਗੂਆਂ ‘ਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਸੁੱਚਾ ਸਿੰਘ ਛੋਟੇਪੁਰ ਅਤੇ ਹੋਰ ਆਗੂਆਂ ਨੇ ਬਾਬਾ ਹਰਨਾਮ ਸਿੰਘ ਧੁੰਮਾਂ ਨਾਲ ਮੀਟਿੰਗ ਕੀਤੀ ਜਿਸ ਵਿੱਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਤਿੰਨ ਤਖਤਾਂ ਦੇ ਜਥੇਦਾਰਾਂ ਨੂੰ ਨਿਰਾਦਰ ਕਰਕੇ ਸੇਵਾ ਤੋਂ ਹਟਾਉਣ ਦੀ ਨਿਖੇਧੀ ਕੀਤੀ ਗਈ। ਮੀਟਿੰਗ ਵਿੱਚ ਮੰਗ ਕੀਤੀ ਗਈ ਕਿ ਹਟਾਏ ਗਏ ਸਾਰੇ ਜਥੇਦਾਰਾਂ ਨੂੰ ਬਹਾਲ ਕੀਤਾ ਜਾਵੇ। ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਜਥੇਦਾਰਾਂ ਨੂੰ ਹਟਾਉਣ ਦੇ ਵਿਰੋਧ ਵਿੱਚ 28 ਮਾਰਚ ਨੂੰ ਸ਼੍ਰੋਮਣੀ ਕਮੇਟੀ ਦੇ ਇਜਲਾਸ ਸਾਹਮਣੇ ਰੋਸ ਧਰਨਾ ਦਿੱਤਾ ਜਾਵੇਗਾ।
Published on: ਮਾਰਚ 23, 2025 7:55 ਬਾਃ ਦੁਃ