ਬੇਗੂਸਰਾਏ, 23 ਮਾਰਚ, ਦੇਸ਼ ਕਲਿੱਕ ਬਿਓਰੋ :
ਬਾਰਾਤ ਤੋਂ ਵਾਪਸ ਆਉਂਦੇ ਸਮੇਂ ਇਕ ਗੱਡੀ ਨਾਲ ਵੱਡਾ ਭਿਆਨਕ ਸੜਕ ਹਾਦਸਾ ਵਾਪਰਨ ਕਾਰਨ 4 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 5 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਬਿਹਾਰ ਦੇ ਬੇਗੂਸਰਾਏ ਵਿੱਚ ਇਹ ਹਾਦਸਾ ਵਾਪਰਿਆ। ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਚਲ ਰਿਹਾ। ਮਿਲੀ ਜਾਣਕਾਰੀ ਅਨੁਸਾਰ ਇਕ ਬਾਰਾਤ ਤੋਂ ਵਾਪਸ ਆਉਂਦੇ ਸਮੇਂ ਇਹ ਸੜਕ ਹਾਦਸਾ ਵਾਪਰਿਆ। ਬੇਗੂਸਰਾਏ ਜ਼ਿਲ੍ਹੇ ਦੇ ਲਾਖੋ ਕਾਣਾ ਖੇਤਰ ਦੇ ਨੈਸ਼ਨਲ ਹਾਈਵੇ 31 ਉਤੇ ਖਾਤੋਪੁਰ ਨੇੜੇ ਇਹ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਮਰਨ ਵਾਲੇ ਸਾਰੇ ਲੋਹੀਆ ਨਗਰ ਥਾਣਾ ਦੇ ਵਾਰਡ ਨੰਬਰ 27 ਪਹਾੜਚਕ ਦੇ ਰਹਿਣ ਵਾਲੇ ਸਨ।
ਮਿਲੀ ਜਾਣਕਾਰੀ ਅਨੁਸਾਰ ਸਕਾਰਪਿਓ ਗੱਡੀ ਵਿੱਚ 9 ਜਾਣੇ ਬਾਰਾਤ ਤੋਂ ਵਾਪਸ ਆ ਰਹੇ ਸਨ। ਇਸ ਦੌਰਾਨ ਤੇਜ ਰਫਤਾਰ ਸਕਾਰਪਿਓ ਨੇ ਅਚਾਨਕ ਸੜਕ ਉਤੇ ਆਪਣੇ ਕੰਟਰੋਲ ਗੁਆ ਦਿੱਤਾ ਅਤੇ ਡਿਵਾਈਡਰ ਨਾਲ ਜਾ ਟਕਰਾਈ।
Published on: ਮਾਰਚ 23, 2025 10:39 ਪੂਃ ਦੁਃ