ਚੰਡੀਗੜ੍ਹ: 23 ਮਾਰਚ, ਦੇਸ਼ ਕਲਿੱਕ ਬਿਓਰੋ
ਭਾਰਤ ਦੇ ਮਸ਼ਹੂਰ ਰੈਪਰ ਯੋ-ਯੋ ਹਨੀ ਸਿੰਘ ਦਾ ਅੱਜ ਚੰਡੀਗੜ੍ਹ ਸੈਕਟਰ 25 ਦੇ ਰੈਲੀ ਗਰਾਊਂਡ ਵਿੱਚ ਸ਼ੋਅ ਹੋਣ ਜਾ ਰਿਹਾ ਹੈ ਸ਼ੋਅ ਤੋਂ ਪਹਿਲਾਂ ਪੰਜਾਬ ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਮੰਗ ਕੀਤੀ ਹੈ ਕਿ 23 ਮਾਰਚ ਸ਼ਹੀਦੀ ਦਿਵਸ ਹੈ ਅਤੇ ਇਸ ਦਿਨ ਸ਼ੋਅ ਨਹੀਂ ਹੋਣਾ ਚਾਹੀਦਾ, ਇਸ ਲਈ ਇਹ ਸ਼ੋਅ 23 ਮਾਰਚ ਨੂੰ ਰੱਦ ਕੀਤਾ ਜਾਵੇ। ਪਰ ਦੂਜੇ ਪਾਸੇ ਸੈਕਟਰ 25 ਵਿੱਚ ਇਸ ਸ਼ੋਅ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਜ਼ਿਆਦਾਤਰ ਟਿਕਟਾਂ ਦੀ ਵਿਕਰੀ ਵੀ ਹੋ ਚੁੱਕੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਪੁਲਿਸ ਨੇ ਵੀ ਐਡਵਾਈਜ਼ਰੀ ਜਾਰੀ ਕੀਤੀ ਹੈ ਅਤੇ ਸ਼ਾਮ 4 ਵਜੇ ਤੋਂ ਬਾਅਦ ਰੂਟ ਡਾਇਵਰਟ ਕੀਤੇ ਜਾਣਗੇ। ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੋਅ ਦੇ ਅੰਦਰ ਅਤੇ ਬਾਹਰ ਸੀਸੀਟੀਵੀ ਕੈਮਰੇ ਲਗਾਏ ਜਾਣਗੇ, ਤਾਂ ਜੋ ਹਰ ਗਤੀਵਿਧੀ ਨੂੰ ਕੈਦ ਕੀਤਾ ਜਾ ਸਕੇ। ਇਸ ਤੋਂ ਇਲਾਵਾ ਆਸਪਾਸ ਦੇ ਇਲਾਕਿਆਂ ਵਿਚ ਵੀ ਪੁਲਿਸ ਤਾਇਨਾਤ ਰਹੇਗੀ।
Published on: ਮਾਰਚ 23, 2025 11:48 ਪੂਃ ਦੁਃ