ਖਰੜ/ਮੋਹਾਲੀ, 24 ਮਾਰਚ, 2025: ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਰੱਖਣ ਦੇ ਮਕਸਦ ਨਾਲ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸ਼ਰੂ ਕੀਤੀ ਗਈ ਸੀ.ਐਮ. ਦੀ ਯੋਗਸ਼ਾਲਾ ਤਹਿਤ ਖਰੜ ਵਿਖੇ ਵੱਖ- ਵੱਖ ਯਾਵਾਂ ਤੇ ਚਲ ਰਹੀਆਂ ਯੋਗਸ਼ਾਲਾਵਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਗੁਰਮੰਦਰ ਸਿੰਘ ਨੇ ਦੱਸਿਆ ਕਿ ਯੋਗਾ ਟ੍ਰੇਨਰ ਦੀਪਤੀ ਵੱਲੋਂ ਖਰੜ ਵਿਖੇ ਵੱਖ-ਵੱਖ ਥਾਵਾਂ ‘ਤੇ ਰੋਜ਼ਾਨਾ 6 ਯੋਗਾ ਸੈਸ਼ਨ ਲਗਾਏ ਜਾਂਦੇ ਹਨ, ਜਿੰਨ੍ਹਾਂ ਦਾ ਲੋਕਾਂ ਨੂੰ ਬਹੁਤ ਲਾਭ ਹੋ ਰਿਹਾ ਹੈ।
ਉਨ੍ਹਾਂ ਦੱਸਿਆਂ ਕਿ ਟ੍ਰੇਨਰ ਦੀਪਤੀ ਪਹਿਲੀ ਕਲਾਸ ਮਾਤਾ ਅੰਬਿਕਾ ਮੰਦਿਰ, ਲਾਡਰਾਂ ਰੋਡ, ਖਰੜ ਵਿਖੇ ਸਵੇਰੇ 4.55 ਤੋਂ 5.55 ਵਜੇ ਤੱਕ, ਦੂਸਰੀ ਕਲਾਸ ਨੇੜੇ ਨਿੱਜਰ ਚੋਂਕ ਪਾਰਕ, ਸਾਹਮਣੇ ਵੈਸਟਰਨ ਟਾਵਰ, ਖਰੜ ਵਿਖੇ ਸਵੇਰੇ 6.10 ਤੋਂ 7.10 ਵਜੇ ਤੱਕ, ਤੀਸਰੀ ਕਲਾਸ ਸੰਤ ਨਿਰੰਕਾਰੀ ਸਤਸੰਗ ਭਵਨ, ਮੁੰਡੀ ਖਰੜ ਵਿਖੇ ਸਵੇਰੇ 7.30 ਤੋਂ 8.30 ਵਜੇ ਤੱਕ, ਚੌਥੀ ਕਲਾਸ ਦੀਪ ਨਗਰ ਸੁਸਾਇਟੀ, ਨੇੜੇ ਅਨਾਜ ਮੰਡੀ ਰੋਡ, ਖਰੜ ਵਿਖੇ ਬਾਅਦ ਦੁਪਿਹਰ 4.00 ਤੋਂ 5.00 ਵਜੇ ਤੱਕ, ਪੰਜਵੀਂ ਕਲਾਸ ਗਰੀਨ ਵੈਨਿਊ ਸੁਸਾਇਟੀ, ਅਨਾਜ ਮੰਡੀ ਰੋਡ, ਖਰੜ ਵਿਖੇ ਸ਼ਾਮ 5.15 ਤੋਂ 6.15 ਵਜੇ ਤੱਕ ਅਤੇ ਦਿਨ ਦੀ ਆਖਰੀ/ਛੇਵੀਂ ਕਲਾਸ ਚੌਧਰੀ ਹਰੀ ਸਿੰਘ ਨਗਰ, ਬਡਾਲਾ ਰੋਡ, ਖਰੜ ਵਿਖੇ ਸ਼ਾਮ 6.30 ਤੋਂ 7.30 ਵਜੇ ਤੱਕ ਲਾਈ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਹਰੇਕ ਸੈਸ਼ਨ ਵਿੱਚ ਘੱਟੋ-ਘੱਟ 25 ਵਿਅਕਤੀਆਂ ਦੀ ਭਾਗੀਦਾਰੀ ਹੁੰਦੀ ਹੈ ਅਤੇ ਯੋਗ ਸੈਸ਼ਨਾਂ ਵਿੱਚ ਭਾਗ ਲੈਣ ਵਾਲੇ ਭਾਗੀਦਾਰਾਂ ਦਾ ਮਾਰਗਦਰਸ਼ਨ ਕਰਨ ਲਈ ਮਾਹਿਰ ਯੋਗਾ ਕੋਚ ਉਪਲੱਬਧ ਹਨ।
ਯੋਗਾ ਟ੍ਰੇਨਰ ਦੀਪਤੀ ਨੇ ਕਿਹਾ ਕਿ ਉਨ੍ਹਾਂ ਦੀਆਂ ਯੋਗਾ ਕਲਾਸਾਂ ਵਿੱਚ ਆਉਣ ਨਾਲ ਕਈ ਲੋਕਾਂ ਨੇ ਆਪਣੀਆਂ ਪੁਰਾਣੀਆਂ ਬਿਮਾਰੀਆਂ ਤੋਂ ਛੁਟਕਾਰਾ ਪਾਇਆ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਕਲਾਸਾਂ ਵਿੱਚ ਅਉਣ ਵਾਲੇ ਭਾਗੀਦਾਰ ਵੱਲੋਂ ਕਿਹਾ ਜਾਂਦਾ ਹੈ ਕਿ, ਜਿਸ ਦਿਨ ਕਿਸੇ ਮਜ਼ਬੂਰੀ ਕਾਰਨ ਉਹ ਯੋਗ ਸ਼ਾਲਾ ਵਿੱਚ ਹਿੱਸਾ ਨਹੀਂ ਲੈ ਪਾਉਂਦੇ, ਉਸ ਦਿਨ ਉਨ੍ਹਾਂ ਨੂੰ ਸਾਰਾ ਦਿਨ ਕੁਝ ਅਧੂਰਾ ਜਾਪਦਾ ਰਹਿੰਦਾ ਹੈ। ਲੋਕਾਂ ਵੱਲੋਂ ਲਗਾਤਾਰ ਯੋਗ ਅਭਿਆਸ ਨਾਲ ਬਹੁਤ ਸਾਰੀਆਂ ਸਿਹਤ ਸਮੱਸਿਆਂ ਤੋਂ ਛੁਟਕਾਰਾ ਪਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਯੋਗਾ ਸੈਸ਼ਨਾਂ ਦਾ ਸਮਾਂ ਸਵੇਰ ਅਤੇ ਸ਼ਾਮ ਦਾ ਹੁੰਦਾ ਹੈ, ਇਸ ਲਈ ਇਹ ਭਾਗੀਦਾਰਾਂ ‘ਤੇ ਨਿਰਭਰ ਕਰਦਾ ਹੈ ਕਿ ਉਹ ਆਪਣੀ ਸਹੂਲਤ ਅਨੁਸਾਰ ਕਿਸ ਸੈਸ਼ਨ ਵਿਚ ਸ਼ਾਮਲ ਹੋਣਾ ਚਾਹੁੰਦੇ ਹਨ।
ਯੋਗ ਸਿਖਲਾਈ ਲਈ ਲੋਕ ਟੋਲ ਫ੍ਰੀ ਨੰਬਰ 7669400500 ਜਾਂ www.cmdiyogshala.punjab.gov.in ‘ਤੇ ਜਾ ਲੈ ਕੇ ਜਾਣਕਾਰੀ ਲਈ ਜਾ ਸਕਦੀ ਹੈ। ਇਸ ਦੇ ਨਾਲ-ਨਾਲ ਜੇ ਕੋਈ ਗਰੁੱਪ ਮੁਫ਼ਤ ਯੋਗਾ ਟਰੇਨਰ ਦੀ ਸਹੂਲਤ ਲੈਣ ਲਈ ਉਪਰੋਕਤ ਫੋਨ ਨੰਬਰ ਅਤੇ ਵੈਬਸਾਈਟ ‘ਤੇ ਸੰਪਰਕ ਕਰ ਕੇ ਰਜਿਸਟਰੇਸ਼ਨ ਕਰ ਸਕਦਾ ਹੈ। ਮੁਫ਼ਤ ਟਰੇਨਰ ਦੀ ਸਹੂਲਤ ਲੈਣ ਲਈ ਕਿਸੇ ਵੀ ਗਰੁੱਪ ਕੋਲ ਘੱਟੋ-ਘੱਟ 25 ਮੈਂਬਰ ਹੋਣੇ ਲਾਜ਼ਮੀ ਹਨ।
Published on: ਮਾਰਚ 24, 2025 4:58 ਬਾਃ ਦੁਃ