ਮਾਸਕੋ/ਕੀਵ, 24 ਮਾਰਚ, ਦੇਸ਼ ਕਲਿਕ ਬਿਊਰੋ :
ਰੂਸ-ਯੂਕਰੇਨ ਜੰਗ ਦੇ ਵਿਚਕਾਰ ਰੂਸ ਨੇ ਐਤਵਾਰ ਰਾਤ ਨੂੰ ਯੂਕਰੇਨ ‘ਤੇ 150 ਡਰੋਨ ਦਾਗੇ। ਜਿਸ ਵਿੱਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ। ਇਹ ਹਮਲੇ ਸਾਊਦੀ ਅਰਬ ਦੇ ਰਿਆਦ ‘ਚ ਹੋਣ ਵਾਲੀ ਸ਼ਾਂਤੀ ਵਾਰਤਾ ਤੋਂ ਠੀਕ ਪਹਿਲਾਂ ਹੋਏ ਹਨ। ਯੂਕਰੇਨ ਅਤੇ ਰੂਸ ਵਿਚਾਲੇ ਸੋਮਵਾਰ ਨੂੰ ਹੋਣ ਵਾਲੀ ਗੱਲਬਾਤ ਐਤਵਾਰ ਨੂੰ ਹੀ ਸ਼ੁਰੂ ਹੋ ਗਈ।
ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਦਾਅਵਾ ਕੀਤਾ ਕਿ ਇਨ੍ਹਾਂ ਹਮਲਿਆਂ ਵਿੱਚ ਕੀਵ ਦੇ ਕਈ ਲੋਕ ਮਾਰੇ ਗਏ ਹਨ।ਇਨ੍ਹਾਂ ਵਿੱਚੋਂ ਤਿੰਨ ਇੱਕੋ ਪਰਿਵਾਰ ਨਾਲ ਸਬੰਧਤ ਹਨ। ਇਸ ਦੇ ਨਾਲ ਹੀ ਹਮਲੇ ‘ਚ ਇਕ ਬੱਚੇ ਸਮੇਤ 10 ਲੋਕ ਜ਼ਖਮੀ ਹੋ ਗਏ। ਜ਼ੇਲੇਂਸਕੀ ਨੇ ਕਿਹਾ ਕਿ ਰੂਸ ਨੇ ਇਸ ਹਫਤੇ ਯੂਕਰੇਨ ‘ਤੇ 1,580 ਤੋਂ ਵੱਧ ਗਾਈਡਡ ਬੰਬ, 1,100 ਡਰੋਨ ਅਤੇ 15 ਮਿਜ਼ਾਈਲਾਂ ਦਾਗੀਆਂ ਹਨ। ਉਨ੍ਹਾਂ ਕਿਹਾ ਕਿ ਮਾਸਕੋ ‘ਤੇ ਹੋਰ ਦਬਾਅ ਬਣਾਉਣ ਦੀ ਲੋੜ ਹੈ ਤਾਂ ਜੋ ਇਸ ਜੰਗ ਅਤੇ ਹਮਲਿਆਂ ਨੂੰ ਰੋਕਿਆ ਜਾ ਸਕੇ।
Published on: ਮਾਰਚ 24, 2025 9:11 ਪੂਃ ਦੁਃ