ਚੰਡੀਗੜ੍ਹ, 24 ਮਾਰਚ, ਦੇਸ਼ ਕਲਿਕ ਬਿਊਰੋ :
ਵਿਦੇਸ਼ ਮੰਤਰਾਲੇ ਨੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਅਮਰੀਕਾ ਜਾਣ ਦੀ ਇਜਾਜ਼ਤ ਦੇਣ ਤੋਂ ਨਾਂਹ ਕਰ ਦਿੱਤੀ ਹੈ। ਖੁੱਡੀਆਂ ਨੇ 29 ਮਾਰਚ ਤੋਂ 6 ਅਪ੍ਰੈਲ ਤੱਕ ਅਧਿਕਾਰੀਆਂ ਦੇ ਨਾਲ ਵਿਸਕਾਨਸਿਨ, ਯੂਐਸਏ ਵਿੱਚ ਏਬੀਐਸ ਗਲੋਬਲ ਦੀ ਲੈਬ ਦਾ ਦੌਰਾ ਕਰਨਾ ਸੀ।
ਇੱਥੇ ਉਨ੍ਹਾਂ ਨੇ ਪੰਜਾਬ ਦੇ ਡੇਅਰੀ ਕਿਸਾਨਾਂ ਨਾਲ ਹੋਲਸਟਾਈਨ ਫਰੀਜ਼ੀਅਨ (ਐੱਚ.ਐੱਫ.) ਨਸਲ ਦੀਆਂ ਗਾਵਾਂ ਲਈ ਵੀਰਜ ਪ੍ਰਾਪਤ ਕਰਨ ਲਈ ਸਮਝੌਤਾ ਕਰਨਾ ਸੀ। ਯਾਤਰਾ ਦਾ ਸਾਰਾ ਖਰਚਾ ਪੰਜਾਬ ਪਸ਼ੂ ਧਨ ਵਿਕਾਸ ਬੋਰਡ ਵੱਲੋਂ ਚੁੱਕਿਆ ਜਾਣਾ ਸੀ। ਉਨ੍ਹਾਂ ਨੇ ਮਾਰਚ ਦੇ ਪਹਿਲੇ ਹਫ਼ਤੇ ਇਸ ਦੌਰੇ ਲਈ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖਿਆ ਸੀ। ਹਾਲਾਂਕਿ, ਵਿਦੇਸ਼ ਮੰਤਰਾਲੇ ਨੇ ਯਾਤਰਾ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ।
Published on: ਮਾਰਚ 24, 2025 10:26 ਪੂਃ ਦੁਃ