ਸ਼ਹਿਰ ਵਾਸੀਆਂ ਨੂੰ ਸਵੱਛਤਾ ਸਰਵੇਖਣ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਪੰਜਾਬ


ਚੰਡੀਗੜ੍ਹ, 24 ਮਾਰਚ, ਦੇਸ਼ ਕਲਿੱਕ ਬਿਓਰੋ

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਸੂਬੇ ਦੀਆਂ ਸਮੂਹ ਸ਼ਹਿਰੀ ਸਥਾਨਕ ਇਕਾਈਆਂ ਦੇ ਵਸਨੀਕਾਂ ਨੂੰ ਸਵੱਛਤਾ ਸਰਵੇਖਣ-2025 ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲੀ ਕੀਤੀ ਹੈ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਭਾਗ ਵੱਲੋਂ ਸੂਬੇ ਦੇ ਸਾਰੇ ਸ਼ਹਿਰਾਂ ਨੂੰ ਹਰਿਆ-ਭਰਿਆ ਤੇ ਸਾਫ-ਸੁਥਰਾ ਬਣਾਉਣ ਦਾ ਬੀੜਾ ਚੁੱਕਿਆ ਗਿਆ ਹੈ ਤਾਂ ਹੀ ਰੰਗਲੇ ਪੰਜਾਬ ਦਾ ਖੁਆਬ ਪੂਰਾ ਹੋਵੇਗਾ। ਉਨ੍ਹਾਂ ਕਿਹਾ ਕਿ ਸਵੱਛਤਾ ਸਰਵੇਖਣ ਵਿੱਚ ਸ਼ਹਿਰੀ ਲੋਕਾਂ ਦੀ ਹਿੱਸੇਦਾਰੀ ਹੀ ਸਵੱਛ ਭਵਿੱਖ ਦੀ ਕੁੰਜੀ ਹੈ। ਇਸ ਦੇ ਨਾਲ ਹੀ ਉਨ੍ਹਾਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਨੂੰ ਇਸ ਸਵੱਛਤਾ ਸਰਵੇਖਣ ਨੂੰ ਲੋਕ ਮੁਹਿੰਮ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਸਾਰੇ ਸ਼ਹਿਰੀ ਵਾਸੀਆਂ ਨੂੰ ਆਪਣੇ ਇਲਾਕੇ ਵਿੱਚ ਸਫਾਈ ਅਤੇ ਸੈਨੀਟੇਸ਼ਨ ਸੇਵਾਵਾਂ ਬਾਰੇ ਆਪਣੀ ਕੀਮਤੀ ਫੀਡਬੈਕ ਦੇ ਕੇ ਸਵੱਛ ਸਰਵੇਖਣ 2025 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ ਗਈ। ਇਸ ਦੇਸ਼ ਵਿਆਪੀ ਸਫਾਈ ਸਰਵੇਖਣ ਵਿੱਚ ਆਪੋ-ਆਪਣੇ ਸ਼ਹਿਰ ਦੀ ਰੈਂਕਿੰਗ ਨੂੰ ਬਿਹਤਰ ਬਣਾਉਣ ਅਤੇ ਸਾਰਿਆਂ ਲਈ ਇੱਕ ਸਾਫ਼, ਸਿਹਤਮੰਦ ਵਾਤਾਵਰਣ ਬਣਾਉਣ ਵਿੱਚ ਮਦਦ ਕਰਨ ਲਈ ਮਹੱਤਵਪੂਰਨ ਹੈ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਵੱਛਤਾ ਸਰਵੇਖਣ ‘ਸਵੱਛ ਭਾਰਤ ਮਿਸ਼ਨ’ ਅਧੀਨ ਕੀਤਾ ਜਾਣ ਵਾਲਾ ਇੱਕ ਸਾਲਾਨਾ ਸਰਵੇਖਣ ਹੈ, ਜੋ ਦੇਸ਼ ਦੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਸਫਾਈ ਅਤੇ ਸਵੱਛਤਾ ਦੇ ਮਿਆਰਾਂ ਦਾ ਮੁਲਾਂਕਣ ਕਰਦਾ ਹੈ। ਸ਼ਹਿਰ ਵਾਸੀਆਂ ਨੂੰ ਆਪਣਾ ਫੀਡਬੈਕ ਸਾਂਝਾ ਕਰਨ ਲਈ ਉਤਸ਼ਾਹਤ ਕਰਦੇ ਹੋਏ, ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦਾ ਫੀਡਬੈਕ ਸੇਵਾਵਾਂ ਦਾ ਮੁਲਾਂਕਣ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ ਜਿਸ ਵਿੱਚ ਕੂੜਾ ਪ੍ਰਬੰਧਨ, ਜਨਤਕ ਸਫਾਈ ਅਤੇ ਕੂੜਾ ਵੱਖ ਕਰਨਾ ਆਦਿ ਸ਼ਾਮਲ ਹੈ। ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਨਾਲ ਸ਼ਹਿਰ ਵਾਸੀ ਆਪਣੇ ਸ਼ਹਿਰੀ ਬੁਨਿਆਦੀ ਢਾਂਚੇ ਅਤੇ ਸੈਨੀਟੇਸ਼ਨ ਸੇਵਾਵਾਂ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰ ਸਕਦੇ ਹਨ। ਇਹ ਯਕੀਨੀ ਬਣਾਉਂਦਾ ਹੈ ਕਿ ਆਪੋ-ਆਪਣਾ ਸ਼ਹਿਰ ਸਫਾਈ ਦੇ ਮਾਮਲੇ ਵਿੱਚ ਮੋਹਰੀ ਬਣਿਆ ਰਹੇ।

ਸਵੱਛ ਸਰਵੇਖਣ ਵਿੱਚ ਹਿੱਸਾ ਲੈ ਕੇ ਸ਼ਹਿਰ ਵਾਸੀ ਆਪਣੇ ਆਂਢ-ਗੁਆਂਢ ਵਿੱਚ ਬਿਹਤਰ ਸੈਨੀਟੇਸ਼ਨ ਸੇਵਾਵਾਂ ਪ੍ਰਦਾਨ ਕਰਨ ਵਿੱਚ ਸਿੱਧੇ ਤੌਰ ’ਤੇ ਯੋਗਦਾਨ ਦੇ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਤੋਂ ਮਿਲਣ ਵਾਲੀ ਫੀਡਬੈਕ ਨਾਲ ਨਾ ਸਿਰਫ਼ ਇਹ ਯਕੀਨੀ ਬਣੇਗਾ ਕਿ ਸਬੰਧਤ ਮਿਉਂਸਪੈਲਟੀ ਦੁਆਰਾ ਪ੍ਰਦਾਨ ਕੀਤੀਆਂ ਜਾਂਦੀਆਂ ਸੇਵਾਵਾਂ ਨਿਵਾਸੀਆਂ ਦੀਆਂ ਜ਼ਰੂਰਤਾਂ ਨੂੰ ਕਿੰਨਾ ਪੂਰਾ ਕਰ ਪਾ ਰਹੀਆਂ ਹਨ, ਸਗੋਂ ਸ਼ਹਿਰ ਨੂੰ ਸੂਬੇ ਅਤੇ ਰਾਸ਼ਟਰੀ ਪੱਧਰ ’ਤੇ ਬਿਹਤਰ ਦਰਜਾ ਪ੍ਰਾਪਤ ਕਰਨ ਵਿੱਚ ਵੀ ਮਦਦ ਕਰੇਗਾ, ਜੋ ਸਫਾਈ ਪ੍ਰਤੀ ਸਾਰਿਆਂ ਦੀ ਸਮੂਹਿਕ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਡਾ. ਰਵਜੋਤ ਸਿੰਘ ਨੇ ਅੱਗੇ ਕਿਹਾ ਕਿ ਇਸ ਸਫਾਈ ਸਰਵੇਖਣ ਵਿੱਚ ਹਿੱਸਾ ਲੈਣਾ ਬਹੁਤ ਆਸਾਨ ਹੈ। ਲੋਕ ਅਧਿਕਾਰਤ ਸਵੱਛਤਾ ਸਰਵੇਖਣ ਪੋਰਟਲ ਜਾਂ ਦਿੱਤੇ ਗਏ ਕੀਊ ਆਰ ਕੋਡ ਨੂੰ ਆਪਣੇ ਸਮਾਰਟ ਫੋਨ ਨਾਲ ਸਕੈਨ ਕਰਕੇ ਆਪਣੇ ਮੋਬਾਈਲ ਨੰਬਰ ਨਾਲ ਸਾਈਨ ਅੱਪ ਕਰ ਸਕਦੇ ਹਨ ਅਤੇ ਆਪਣੀ ਸਹੂਲਤ ਅਨੁਸਾਰ ਸਰਵੇਖਣ ਨਾਲ ਸਬੰਧਤ ਸਵਾਲਾਂ ਦੇ ਜਵਾਬ ਕਿਸੇ ਵੀ ਭਾਸ਼ਾ ਪੰਜਾਬੀ, ਹਿੰਦੀ ਜਾਂ ਅੰਗਰੇਜ਼ੀ ਵਿੱਚ ਦੇ ਸਕਦੇ ਹਨ। ਸਰਵੇਖਣ ਨੂੰ ਪੂਰਾ ਕਰਨ ਵਿੱਚ ਸਿਰਫ਼ ਦੋ ਤੋਂ ਤਿੰਨ ਮਿੰਟ ਲੱਗਦੇ ਹਨ। ਉਨ੍ਹਾਂ ਕਿਹਾ ਕਿ ਸਵੱਛਤਾ ਸਰਵੇਖਣ ਸੰਬੰਧੀ ਕਿਸੇ ਵੀ ਪੁੱਛਗਿੱਛ ਜਾਂ ਸਹਾਇਤਾ ਲਈ ਸਬੰਧਤ ਨਗਰ ਨਿਗਮ/ਨਗਰ ਕੌਂਸਲ/ਨਗਰ ਪੰਚਾਇਤ ਦੇ ਦਫ਼ਤਰ ਜਾਂ ਅਧਿਕਾਰੀ ਨਾਲ ਸੰਪਰਕ ਕਰ ਸਕਦਾ ਹੈ।

Published on: ਮਾਰਚ 24, 2025 8:06 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।