ਓਟਾਵਾ, 24 ਮਾਰਚ, ਦੇਸ਼ ਕਲਿਕ ਬਿਊਰੋ :
ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੇ ਨੇ 28 ਅਪ੍ਰੈਲ ਨੂੰ ਦੇਸ਼ ਵਿੱਚ ਆਮ ਚੋਣਾਂ ਦਾ ਐਲਾਨ ਕੀਤਾ।ਉਨ੍ਹਾਂ ਨੇ ਐਤਵਾਰ ਨੂੰ ਕਿਹਾ ਕਿ ਉਹ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਨਜਿੱਠਣ ਲਈ ਮਜ਼ਬੂਤ ਜਨਾਦੇਸ਼ ਚਾਹੁੰਦੇ ਹਨ।
ਕੈਨੇਡੀਅਨ ਪੀਐਮ ਨੇ ਕਿਹਾ ਕਿ ਅਮਰੀਕਾ ਨਾਲ ਟੈਰਿਫ ਯੁੱਧ ਸਾਡੇ ਲਈ ਸਭ ਤੋਂ ਵੱਡਾ ਖ਼ਤਰਾ ਹੈ। ਉਹ ਸਾਨੂੰ ਤੋੜਨਾ ਚਾਹੁੰਦੇ ਹਨ ਤਾਂ ਕਿ ਅਮਰੀਕਾ ਸਾਡਾ ਮਾਲਕ ਬਣ ਜਾਵੇ, ਅਸੀਂ ਅਜਿਹਾ ਨਹੀਂ ਹੋਣ ਦੇਵਾਂਗੇ।
ਕਾਰਨੇ ਨੇ ਕਿਹਾ ਕਿ ਕੈਨੇਡਾ ਨੂੰ ਸੁਰੱਖਿਅਤ ਕਰਨ ਲਈ ਅਜੇ ਬਹੁਤ ਕੰਮ ਕਰਨਾ ਬਾਕੀ ਹੈ। ਉਨ੍ਹਾਂ ਨੇ ਟੈਰਿਫ ਯੁੱਧ ਤੋਂ ਦੁਖੀ ਕਿਸਾਨਾਂ ਅਤੇ ਕਾਰੋਬਾਰਾਂ ਦੀ ਮਦਦ ਕਰਨ ਦੀਆਂ ਯੋਜਨਾਵਾਂ ਬਾਰੇ ਵੀ ਬਿਆਨ ਦਿੱਤਾ।
Published on: ਮਾਰਚ 24, 2025 7:22 ਪੂਃ ਦੁਃ