ਚੰਡੀਗੜ੍ਹ, 24 ਮਾਰਚ, ਦੇਸ਼ ਕਲਿਕ ਬਿਊਰੋ :
ਪੰਜਾਬ ‘ਚ ਔਸਤ ਤਾਪਮਾਨ ਅਜੇ ਵੀ ਆਮ ਨਾਲੋਂ 2.8 Degrees Celsius ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 33.2 Degrees Celsius ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਤਾਪਮਾਨ 30 Degrees Celsius ਨੂੰ ਪਾਰ ਕਰ ਗਿਆ ਹੈ। ਅੰਕੜਿਆਂ ਮੁਤਾਬਕ ਸੂਬੇ ਦੇ ਕਿਸੇ ਵੀ ਜ਼ਿਲੇ ‘ਚ 24 ਘੰਟਿਆਂ ‘ਚ ਬਾਰਿਸ਼ ਦਰਜ ਨਹੀਂ ਕੀਤੀ ਗਈ। ਮੌਸਮ ਵਿਗਿਆਨੀਆਂ ਮੁਤਾਬਕ ਅਗਲੇ ਕੁਝ ਦਿਨਾਂ ‘ਚ ਵੀ ਤਾਪਮਾਨ ‘ਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ।
ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਵਿੱਚ ਮੀਂਹ ਨਹੀਂ ਪਿਆ। ਮੀਂਹ ਨਾ ਪੈਣ ਕਾਰਨ ਗਰਮੀ ਲਗਾਤਾਰ ਵੱਧ ਰਹੀ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ‘ਚ ਤਾਪਮਾਨ 4 Degrees Celsius ਤੱਕ ਵਧ ਸਕਦਾ ਹੈ।
Published on: ਮਾਰਚ 24, 2025 7:31 ਪੂਃ ਦੁਃ