ਚੰਡੀਗੜ੍ਹ, 24 ਮਾਰਚ, ਦੇਸ਼ ਕਲਿੱਕ ਬਿਓਰੋ :
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਹੋਰ ਕਿਸਾਨਾਂ ਨੂੰ ਪੰਜਾਬ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਦੇ ਮਾਮਲੇ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੱਲ ਰਹੀ ਹੈ। ਇਸ ਮਾਮਲੇ ਵਿੱਚ ਅੱਜ ਪੰਜਾਬ ਪੁਲਿਸ ਵੱਲੋਂ ਹਾਈਕੋਰਟ ਵਿੱਚ ਸਟੇਟਸ ਰਿਪੋਰਟ ਦਾਈਰ ਕੀਤੀ ਗਈ। ਰਿਪੋਰਟ ਵਿੱਚ ਪੰਜਾਬ ਪੁਲਿਸ ਨੇ ਹਾਈਕੋਰਟ ਨੂੰ ਦੱਸਿਆ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪੁਲਿਸ ਹਿਰਾਸਤ ’ਚ ਨਹੀਂ ਹਨ। ਡੱਲੇਵਾਲ ਦੀ ਸਹਿਮਤੀ ਨਾਲ ਹੀ ਉਨ੍ਹਾਂ ਨੂੰ ਪਟਿਆਲਾ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
ਸੁਣਵਾਈ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਡੱਲੇਵਾਲ ਨੂੰ ਉਨ੍ਹਾਂ ਦੇ ਪਰਿਵਾਰ ਦੇ ਨਾਲ ਮਿਲਣ ਦੀ ਇਜ਼ਾਜਤ ਦਿੱਤੀ ਜਾਵੇ। ਨਾਲ ਹੀ ਹਾਈਕੋਰਟ ਨੇ ਡੱਲੇਵਾਲ ਨੂੰ ਹਿਰਾਸਤ ’ਚ ਲਏ ਜਾਣਾ ਗੈਰ ਕਾਨੂੰਨੀ ਹੈ।
Published on: ਮਾਰਚ 24, 2025 12:27 ਬਾਃ ਦੁਃ