ਕਰਨਲ ਬਾਠ ਕੁੱਟਮਾਰ ਮਾਮਲੇ ’ਚ ਫੌਜ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੀ ਪ੍ਰੈਸ ਕਾਨਫਰੰਸ

ਪੰਜਾਬ

ਚੰਡੀਗੜ੍ਹ, 25 ਮਾਰਚ, ਦੇਸ਼ ਕਲਿੱਕ ਬਿਓਰੋ :

ਪਟਿਆਲਾ ਵਿੱਚ ਬੀਤੇ ਦਿਨੀਂ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਕੀਤੀ ਗਈ ਕੁੱਟਮਾਰ ਮਾਮਲੇ ਉਤੇ ਅੱਜ ਆਰਮੀ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਗਈ।

ਆਰਮੀ ਵੱਲੋਂ ਮੇਜਰ ਜਨਰਲ ਮੋਹਿਤ ਵਾਧਵਾ ਨੇ ਕਿਹਾ ਪਟਿਆਲਾ ਵਿੱਚ ਵਾਪਰੀ ਘਟਨਾ ਬਹੁਤ ਨਿੰਦਣਯੋਗ ਹੈ। ਪਟਿਆਲਾ ਵਿੱਚ ਕਰਨਲ ਨੂੰ ਕੁਝ ਪੰਜਾਬ ਪੁਲਿਸ ਕਰਮਚਾਰੀਆਂ ਵੱਲੋਂ ਕੀਤੇ ਗਏ ਹਮਲੇ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਦੱਸਿਆ ਕਿ ਅਧਿਕਾਰੀ ਨੂੰ ਸਿਵਲ ਹਸਪਤਾਲ ਤੋਂ ਮਿਲਟਰੀ ਹਸਪਤਾਲ ਲਿਜਾਇਆ ਗਿਆ ਅਤੇ ਫਿਰ ਚੰਡੀਮੰਦਰ ਵਿਖੇ ਕਮਾਂਡ ਹਸਪਤਾਲ ਵਿੱਚ ਇਲਾਜ ਕਰਵਾਇਆ ਗਿਆ। ਹੁਣ ਉਹ ਆਪਣੇ ਜ਼ਖਮਾਂ ਤੋਂ ਸਿਹਤਯਾਬ ਹੋ ਰਹੇ ਹਨ।

ਪੰਜਾਬ ਪੁਲਿਸ ਨੇ ਆਪਣੇ ਕਰਮਚਾਰੀਆਂ ਵੱਲੋਂ ਕੀਤੇ ਗਏ ਅਣਚਾਹੁਣੇ ਕਾਰਵਾਈ ਉੱਤੇ ਅਫ਼ਸੋਸ ਜਤਾਇਆ ਹੈ। ਦੋਸ਼ੀ ਪੁਲਿਸ ਕਰਮਚਾਰੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਪਟਿਆਲਾ ਤੋਂ ਤਬਾਦਲਾ ਕਰ ਦਿੱਤਾ ਗਿਆ ਹੈ।

ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਸ਼ਿਕਾਇਤ ਦੇ ਆਧਾਰ ‘ਤੇ ਸਿਵਲ ਲਾਈਨਜ਼ ਥਾਣੇ ਵਿੱਚ ਐਫਆਈਆਰ ਦਰਜ ਕਰ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਕੀਤੀ ਜਾ ਰਹੀ ਹੈ। ਜੋ ਛੇਤੀ ਹੀ ਪੂਰੀ ਹੋਵੇਗੀ। ਅਸੀਂ ਇਨ੍ਹਾਂ ਤਥਿਆਂ ਨੂੰ ਦੁਹਰਾਉਂਦੇ ਹਾਂ ਕਿ ਨਿਆਂਪੂਰਨ, ਇਮਾਨਦਾਰ ਅਤੇ ਪੂਰੀ ਪਾਰਦਰਸ਼ੀਤਾ ਨਾਲ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਦੋਸ਼ੀਆਂ ਨੂੰ ਸਜ਼ਾ ਮਿਲੇ ਅਤੇ ਪ੍ਰਣਾਲੀ ‘ਚ ਲੋਕਾਂ ਦਾ ਵਿਸ਼ਵਾਸ ਮੁੜ ਸਥਾਪਤ ਹੋ ਸਕੇ”

Published on: ਮਾਰਚ 25, 2025 3:38 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।