ਜ਼ਿਲ੍ਹੇ ’ਚ ਸਫ਼ਲਤਾਪੂਰਵਕ ਚੱਲ ਰਿਹਾ ਹੈ ਵਿਸ਼ੇਸ਼ ਟੀਕਾਕਰਨ ਹਫ਼ਤਾ : ਸਿਵਲ ਸਰਜਨ

ਸਿਹਤ

ਵੱਖ-ਵੱਖ ਥਾਈਂ ਕੈਂਪਾਂ ਵਿਚ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਕੀਤਾ ਜਾ ਰਿਹਾ ਹੈ ਕਵਰ

ਮੋਹਾਲੀ, 25 ਮਾਰਚ : ਦੇਸ਼ ਕਲਿੱਕ ਬਿਓਰੋ

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ’ਚ ਵਿਸ਼ੇਸ਼ ਟੀਕਾਕਰਨ ਹਫ਼ਤਾ ਸਫ਼ਲਤਾਪੂਰਵਕ ਚੱਲ ਰਿਹਾ ਹੈ। ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦਸਿਆ ਕਿ ਇਹ ਵਿਸ਼ੇਸ਼ ਟੀਕਾਕਰਨ ਹਫ਼ਤਾ 24 ਮਾਰਚ ਨੂੰ ਸ਼ੁਰੂ ਹੋਇਆ ਸੀ ਅਤੇ 31 ਮਾਰਚ ਤਕ ਚੱਲੇਗਾ। ਉਨ੍ਹਾਂ ਦਸਿਆ ਕਿ ਇਸ ਹਫ਼ਤੇ ਦੌਰਾਨ ਵੱਖ-ਵੱਖ ਥਾਵਾਂ  ’ਤੇ ਵਿਸ਼ੇਸ਼ ਟੀਕਾਕਰਨ ਸੈਸ਼ਨ ਚੱਲ ਰਹੇ ਹਨ ਜਿਥੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਟੀਕਾਕਰਨ ਹਫ਼ਤੇ ਦਾ ਮੁੱਖ ਉਦੇਸ਼ 0 ਤੋਂ 5 ਸਾਲ ਤਕ ਦੇ ਬੱਚਿਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਗਰਭਵਤੀ ਔਰਤਾਂ ਦੇ ਟੀਕਾਕਰਨ ਕਵਰੇਜ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਦਸਿਆ ਕਿ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹੇ ਬੱਚਿਆਂ ਤੇ ਗਰਭਵਤੀ ਔਰਤਾਂ ਨੂੰ ਵਿਸ਼ੇਸ਼ ਟੀਕਾਕਰਨ ਕੈਂਪਾਂ ਵਿਚ ਕਵਰ ਕੀਤਾ ਕੀਤਾ ਜਾ ਰਿਹਾ ਹੈ। ਇਹ ਕੈਂਪ ਵਿਸ਼ੇਸ਼ ਤੌਰ ਤੇ ਪ੍ਰਵਾਸੀ ਆਬਾਦੀ ਵਾਲੇ ਖੇਤਰਾਂ, ਝੁੱਗੀਆਂ, ਬਸਤੀਆਂ, ਇੱਟਾਂ ਦੇ ਭੱਠਿਆਂ, ਉਚ ਜੋਖਮ ਵਾਲੇ ਖੇਤਰਾਂ ਆਦਿ ਵਿਚ ਰਹਿਣ ਵਾਲੀਆਂ ਗਰਭਵਤੀ ਔਰਤਾਂ ਅਤੇ 5 ਸਾਲ ਦੀ ਉਮਰ ਤਕ ਦੇ ਬੱਚਿਆਂ ਨੂੰ ਕਵਰ ਕਰ ਰਹੇ ਹਨ। ਇਸ ਮੁਹਿੰਮ ਦੌਰਾਨ ਟੀਡੀ 10 ਸਾਲ ਤੇ ਟੀਡੀ 16 ਸਾਲ ਦੀ ਕਵਰੇਜ ਨੂੰ ਵੀ ਯਕੀਨੀ ਕੀਤਾ ਜਾ ਰਿਹਾ ਹੈ ਅਤੇ ਬੱਚਿਆਂ ਦੀ ‘ਜ਼ੀਰੋ ਡੋਜ਼’ ’ਤੇ ਖ਼ਾਸ ਧਿਆਨ ਦਿਤਾ ਜਾ ਰਿਹਾ ਹੈ। ਸਿਹਤ ਅਧਿਕਾਰੀਆਂ ਨੇ ਕਿਹਾ ਕਿ ਟੀਕਾਕਰਨ ਦੀ ਬਦੌਲਤ ਪੋਲਿਓ ਸਮੇਤ ਹੋਰ ਕਈ ਬੀਮਾਰੀਆਂ ਤੋਂ ਮੁਕਤੀ ਮਿਲੀ ਹੈ, ਇਸ ਲਈ ਟੀਕਾਕਰਨ ਸਰੀਰਕ ਤੰਦਰੁਸਤੀ ਲਈ ਬਹੁਤ ਜ਼ਰੂਰੀ ਹੈÍ ਉਨ੍ਹਾਂ ਦਸਿਆ ਕਿ ਜ਼ਿਲ੍ਹੇ ਦੇ ਤਮਾਮ ਸੀਨੀਅਰ ਮੈਡੀਕਲ ਅਫਸਰ ਆਪਣੀ ਨਿਗਰਾਨੀ ਹੇਠ ਵਿਸ਼ੇਸ਼ ਸੈਸ਼ਨ ਲਗਵਾ ਰਹੇ ਹਨ ਤਾਕਿ ਕੋਈ ਵੀ ਲਾਭਪਾਤਰੀ ਟੀਕਾਕਰਨ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਕਿਸੇ ਕਾਰਨ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕਰਵਾਇਆ ਜਾਵੇ l ਯੂਨੀਵਰਸਲ ਟੀਕਾਕਰਨ ਪ੍ਰੋਗਰਾਮ ਅਧੀਨ ਬੱਚਿਆਂ ਨੂੰ ਪੋਲੀਓ ਸਮੇਤ ਪੀਲੀਆ, ਤਪਦਿਕ, ਗਲ਼ਘੋਟੂ, ਕਾਲੀ ਖੰਘ, ਟੈਟਨੱਸ, ਨਿਮੋਨੀਆ ਤੇ ਦਸਤ, ਖਸਰਾ ਤੇ ਰੂਬੇਲਾ ਅਤੇ ਅੰਧਰਾਤਾ ਵਰਗੀਆਂ 11 ਗੰਭੀਰ ਬਿਮਾਰੀਆਂ ਤੋਂ ਬਚਾਅ ਲਈ ਬੱਚਿਆਂ ਦਾ ਸੰਪੂਰਨ ਟੀਕਾਕਰਨ ਬਹੁਤ ਜ਼ਰੂਰੀ ਹੈ।

Published on: ਮਾਰਚ 25, 2025 3:52 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।