ਡਿਪਟੀ ਸਪੀਕਰ ਵੱਲੋਂ ਅਨੁਪੂਰਕ ਮੰਗਾਂ ਨੂੰ ਪ੍ਰਵਾਨ ਕਰਨ ਦੀ ਸਿਫਾਰਸ਼ ਸਬੰਧੀ ਅਨੁਮਾਨ ਕਮੇਟੀ ਦੀ ਰਿਪੋਰਟ ਪੇਸ਼

Punjab


ਚੰਡੀਗੜ੍ਹ, 25 ਮਾਰਚ, 2025, ਦੇਸ਼ ਕਲਿੱਕ ਬਿਓਰੋ

ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਬਤੌਰ ਚੇਅਰਮੈਂਨ ਅਨੁਮਾਨ ਕਮੇਟੀ, ਅਨੁਪੂਰਕ ਮੰਗਾਂ ਦੀ ਪ੍ਰਵਾਨਗੀ ਲਈ ਸਿਫਾਰਸ਼ ਕੀਤੀ ਗਈ।

ਉਹਨਾਂ ਕਿਹਾ ਕਿ ਵਿਧਾਨ ਸਭਾ ਦੇ ਇਜਲਾਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕਾਰਜਾਂ ‘ਤੇ ਹੋਣ ਵਾਲੇ ਖਰਚੇ ਦਾ ਬਜਟ ਪਾਸ ਕੀਤਾ ਜਾਂਦਾ ਹੈ, ਪਰ ਅਸਲ ਵਿੱਚ ਕੰਮ ਕਰਦੇ ਸਮੇਂ ਕਈ ਵਾਰੀ ਇਹ ਖਰਚੇ ਬਜਟ ਵਿੱਚ ਪਾਸ ਕੀਤੇ ਗਏ ਅਨੁਮਾਨਾਂ ਤੋਂ ਵਧ ਜਾਂਦੇ ਹਨ।

ਉਹਨਾਂ ਕਿਹਾ ਕਿ ਲੋਕ ਸੇਵਾ ਦੇ ਨਵੇਂ ਪ੍ਰੋਗਰਾਮ, ਅਦਾਲਤਾਂ ਦੇ ਫੈਸਲੇ ਅਤੇ ਸਰਕਾਰ ਵੱਲੋਂ ਨਵੀਆਂ ਪਾਲਿਸੀਆਂ ਲਾਗੂ ਕਰਨ ਲਈ ਹੋਏ ਖਰਚੇ ਸਬੰਧੀ ਇਹ ਅਨੁਪੂਰਕ ਮੰਗਾਂ ਅੱਜ ਵਿਧਾਨ ਸਭਾ ਦੀ ਪ੍ਰਵਾਨਗੀ ਲਈ ਪੇਸ਼ ਕੀਤੀਆਂ ਗਈਆਂ ਹਨ। ਉਹਨਾਂ ਅੱਗੇ ਕਿਹਾ ਕਿ ਕਮੇਟੀ ਨੇ ਇਨ੍ਹਾਂ ਅਨੁਪੂਰਕ ਮੰਗਾਂ ਨੂੰ ਪ੍ਰਵਾਨ ਕਰਨ ਦੀ ਸਿਫਾਰਸ਼ ਕੀਤੀ ਹੈ, ਜਿਸ ਸਬੰਧੀ ਰਿਪੋਰਟ ਸਦਨ ਵਿੱਚ ਪੇਸ਼ ਕੀਤੀ ਗਈ ਹੈ।

ਡਿਪਟੀ ਸਪੀਕਰ ਰੋੜੀ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਵੱਲੋਂ ਬਜਟ ਤੋਂ ਜਿਆਦਾ ਖਰਚ ਕਰਨ ਤੋਂ ਇਹ ਜ਼ਾਹਿਰ ਹੁੰਦਾ ਹੈ ਕਿ ਸਰਕਾਰ ਲੋਕ ਸੇਵਾ ਦੇ ਕਾਰਜ ਵਿੱਚ ਲਗਾਤਾਰ ਜੁਟੀ ਹੋਈ ਹੈ।

ਇਜਲਾਸ ਦੌਰਾਨ ਉਹਨਾਂ ਨੇ ਕੁੱਝ ਮੁੱਖ ਮਹੱਤਪੂਰਨ ਮੰਗਾਂ, ਜਿਨ੍ਹਾਂ ਸਬੰਧੀ ਇਹ ਅਨੁਪੂਰਕ ਮੰਗਾਂ ਆਈਆਂ ਹਨ ਸਬੰਧੀ ਦੱਸਿਆ ਕਿ ਇਨ੍ਹਾਂ ਵਿਚ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧ ਅਧੀਨ ਕਿਸਾਨਾਂ ਨੂੰ ਮਸ਼ੀਨਾਂ ਤੇ ਸਬਸਿਡੀ ਦੇਣੀ, ਗੰਨਾ ਕਿਸਾਨਾਂ ਨੂੰ ਸਬਸਿਡੀ ਦੇਣੀ, 21 ਜਿਲ੍ਹਿਆਂ ਵਿੱਚ 127 ਪੇਂਡੂ ਸੜਕਾਂ ਦੀ ਮੁਰੰਮਤ ਕਰਨੀ ਅਤੇ ਆਧੁਨਿਕ ਬਣਾਉਣਾ, ਗੋਦਾਮਾਂ ਦੇ ਨਵੀਨੀਕਰਨ, ਵੇਰਕਾ ਡੇਅਰੀਆਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਸ਼ੂਗਰ ਕੰਪਲੈਕਸ ਸਥਾਪਤ ਕਰਨੇ, ਈ.ਐਸ.ਆਈ. ਹਸਪਤਾਲਾਂ ਅਤੇ ਡਿਸਪੈਂਸਰੀਆਂ  ਵਿੱਚ ਦਵਾਈਆਂ ਖਰੀਦਣਾ, ਸੂਬੇ ਦੇ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਵਿਭਾਗ ਨੂੰ ਮਜ਼ਬੂਤ ਅਤੇ ਹਾਈ ਟੈਕ ਕਰਨਾ, ਨਹਿਰਾਂ ਦਾ ਨਵੀਨੀਕਰਨ ਅਤੇ ਮੁਰੰਮਤ ਕਰਨਾ, ਸਮਾਰਟ ਸਿਟੀ ਅਤੇ ਅਮਰੁਤ ਮਿਸ਼ਨ ਲਈ ਸਹਾਇਤਾ, ਲੁਧਿਆਣਾ ਵਿੱਚ ਡਾਇੰਗ ਉਦਯੋਗ ਦੇ ਗੰਦੇ ਪਾਣੀ ਦਾ ਟਰੀਟਮੈਂਟ ਕਰਨਾ ਆਦਿ ਸ਼ਾਮਿਲ ਹਨ।

Published on: ਮਾਰਚ 25, 2025 8:15 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।