ਪਟਿਆਲਾ, 25 ਮਾਰਚ, ਦੇਸ਼ ਕਲਿੱਕ ਬਿਓਰੋ :
ਬੀਤੇ ਦਿਨੀਂ ਪੰਜਾਬ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਗਏ ਕਿਸਾਨਾਂ ਨੂੰ ਬੀਤੇ ਦੇਰ ਰਾਤ ਨੂੰ ਰਿਹਾਅ ਕਰ ਦਿੱਤਾ ਹੈ। ਪਟਿਆਲਾ ਦੀ ਜੇਲ੍ਹ ਵਿੱਚ 150 ਕਿਸਾਨ ਸਨ, ਜਿੰਨਾਂ ਵਿਚੋਂ 132 ਨੂੰ ਰਾਤ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਜਥਬੰਦੀਆਂ ਵੱਲੋਂ ਸੰਭੂ ਅਤੇ ਖਨੌਰੀ ਬਾਰਡਰ ਉਤੇ ਪੱਕੇ ਧਰਨੇ ਲਗਾਏ ਗਏ ਸਨ। ਜਿਨਾਂ ਨੂੰ ਖੁਲ੍ਹਵਾਉਣ ਵਾਸਤੇ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ ਸੀ। ਇਸ ਦੌਰਾਨ ਪੰਜਾਬ ਪੁਲਿਸ ਵੱਲੋਂ 150 ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਜਿੰਨਾਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ ਬੰਦ ਸੀ। ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਤੋਂ 132 ਨੂੰ ਰਿਹਾਅ ਕਰ ਦਿੱਤਾ ਗਿਆ। ਹੁਣ ਸਿਰਫ 17 ਕਿਸਾਨ ਹੀ ਹਿਰਾਸਤ ਵਿੱਚ ਹਨ।
Published on: ਮਾਰਚ 25, 2025 10:23 ਪੂਃ ਦੁਃ