ਚੰਡੀਗੜ੍ਹ: 25 ਮਾਰਚ, ਦੇਸ਼ ਕਲਿੱਕ ਬਿਓਰੋ
ਪੰਜਾਬ ਵਿੱਚ ਤਾਪਮਾਨ ਲਗਾਤਾਰ ਵਧਦਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅੱਜ ਵੀ ਆਸਮਾਨ ਸਾਫ਼ ਰਹੇਗਾ, ਜਿਸ ਕਾਰਨ ਤਾਪਮਾਨ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ। 24 ਘੰਟਿਆਂ ਵਿੱਚ ਤਾਪਮਾਨ ਵਿੱਚ 2 ਡਿਗਰੀ ਸੈਲਸੀਅਸ ਤੱਕ ਦਾ ਵਾਧਾ ਦੇਖਿਆ ਜਾ ਸਕਦਾ ਹੈ, ਪਰ ਆਉਣ ਵਾਲੇ ਦਿਨਾਂ ਵਿੱਚ ਮਾਮੂਲੀ ਰਾਹਤ ਵੀ ਦਿਖਾਈ ਦੇ ਰਹੀ ਹੈ। ਸੂਬੇ ਦਾ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 34.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੋਮਵਾਰ ਨੂੰ ਪੰਜਾਬ ਦੇ ਸਾਰੇ ਜ਼ਿਲਿਆਂ ‘ਚ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ।ਪੰਜਾਬ ਵਿੱਚ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ‘ਚ ਬੁੱਧਵਾਰ ਅਤੇ ਵੀਰਵਾਰ ਨੂੰ ਦੋ ਦਿਨ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਜਿਸ ਕਾਰਨ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। ਜੇਕਰ ਹਿਮਾਚਲ ਵਿੱਚ ਚੰਗੀ ਬਾਰਿਸ਼ ਹੋ ਜਾਂਦੀ ਹੈ ਤਾਂ ਪੰਜਾਬ ਵਿੱਚ ਵੀ ਤਾਪਮਾਨ ਵਿੱਚ ਕੁਝ ਕਮੀ ਆ ਸਕਦੀ ਹੈ।
Published on: ਮਾਰਚ 25, 2025 7:56 ਪੂਃ ਦੁਃ