ਸਾਂਝੇ ਫਰੰਟ ਦੀ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਤੈਅ
ਮੋਹਾਲੀ, 25 ਮਾਰਚ, ਦੇਸ਼ ਕਲਿੱਕ ਬਿਓਰੋ :
ਜਾਬ ਦੇ ਮੁਲਾਜ਼ਮਾਂ ਅਤੇ ਮਾਣਭੱਤਾ ਵਰਕਰਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਦੇ ਰੋਸ ਵਜੋਂ ‘ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ’ ਵੱਲੋਂ ਵਿਧਾਨ ਸਭਾ ਬਜਟ ਸੈਸ਼ਨ ਨੂੰ ਮੁੱਖ ਰੱਖਦਿਆਂ ਅੱਜ ਗੁਰਦੁਆਰਾ ਅੰਬ ਸਾਹਿਬ ਨੇੜੇ ਵਿਸ਼ਾਲ ਰੈਲੀ ਕਰਨ ਉਪਰੰਤ ਵਿਧਾਨ ਸਭਾ ਵੱਲ ਰੋਸ ਮਾਰਚ ਕੀਤਾ ਗਿਆ ਜਿਸਨੂੰ ਪੁਲਿਸ ਦੁਆਰਾ ਚੰਡੀਗੜ੍ਹ ਦੀ ਐਂਟਰੀ ਤੇ ਸਖ਼ਤ ਰੋਕਾਂ ਲਗਾ ਕੇ ਰੋਕ ਲਿਆ ਗਿਆ। ਸਰਕਾਰ ਵੱਲੋਂ ਸਾਂਝੇ ਫਰੰਟ ਨੂੰ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ 15 ਅਪ੍ਰੈਲ ਨੂੰ ਮੀਟਿੰਗ ਦਾ ਸੱਦਾ ਮਿਲਣ ਉਪਰੰਤ ਅੱਜ ਦੇ ਰੋਸ ਮਾਰਚ ਨੂੰ ਚੰਡੀਗੜ੍ਹ ਦੀ ਐਂਟਰੀ ਨੇੜੇ ਸਮਾਪਤ ਕਰ ਦਿੱਤਾ ਗਿਆ।
ਰੈਲੀ ਨੂੰ ਸੰਬੋਧਨ ਕਰਦਿਆਂ ਸਾਂਝੇ ਫਰੰਟ ਦੇ ਆਗੂਆਂ ਜਰਮਨਜੀਤ ਸਿੰਘ, ਸਤੀਸ਼ ਰਾਣਾ, ਗੁਰਪ੍ਰੀਤ ਗੰਡੀਵਿੰਡ, ਰਣਜੀਤ ਰਾਣਵਾਂ, ਬਾਜ ਸਿੰਘ ਖਹਿਰਾ, ਗਗਨਦੀਪ ਭੁੱਲਰ, ਸੁਖਦੇਵ ਸਿੰਘ ਸੈਣੀ, ਬਲਦੇਵ ਮੰਡਾਲੀ, ਜਸਵੀਰ ਤਲਵਾੜਾ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ
ਮਾਣ ਭੱਤਾ ਵਰਕਰਾਂ ‘ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਨ, ਕੱਚੇ/ਆਊਟਸੋਰਸ / ਇਨਲਿਸਟਡ ਅਤੇ ਵੱਖ-ਵੱਖ ਸੁਸਾਇਟੀਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ,
17-7-2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਤੇ ਕੇਂਦਰ ਦੀ ਬਜਾਏ ਪੰਜਾਬ ਦੇ ਤਨਖਾਹ ਸਕੇਲ ਲਾਗੂ ਕਰ, ਪੇਂਡੂ ਅਤੇ ਬਾਰਡਰ ਏਰੀਆ ਸਮੇਤ ਕੱਟੇ ਗਏ 37 ਭੱਤੇ ਅਤੇ ਏ. ਸੀ. ਪੀ. ਬਹਾਲ ਕਰਨ, ਖਰਖ ਕਾਲ ਦੌਰਾਨ ਮੁੱਢਲੀ ਤਨਖਾਹ ਦੇਣ ਦਾ ਫ਼ੈਸਲਾ ਰੱਦ ਕਰਨ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਤੇ ਬਕਾਏ ਜਾਰੀ ਕਰਨ, ਜਜ਼ੀਆ ਰੂਪੀ 200 ਰੁਪਏ ਵਿਕਾਸ ਟੈਕਸ ਬੰਦ ਕਰਨ ਸਮੇਤ ਮੁਲਾਜ਼ਮਾਂ ਦੀਆਂ ਹੋਰ ਮੰਗਾਂ ਪੂਰੀਆਂ ਕਰਨ ਤੋਂ ਲੱਗਭੱਗ ਪੂਰੀ ਤਰ੍ਹਾਂ ਮੁਨਕਰ ਹੋ ਗਈ ਹੈ ਜਦੋਂਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਮੁਲਾਜ਼ਮਾਂ ਅਤੇ ਮਾਣਭੱਤਾ ਵਰਕਰਾਂ ਨੂੰ ਅਨੈਕਾਂ ਕਿਸਮ ਦੀਆਂ ਗਰੰਟੀਆਂ ਦਿੱਤੀਆਂ ਗਈਆਂ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਸਾਂਝੇ ਫਰੰਟ ਦੇ ਆਗੂਆਂ ਨਵਪ੍ਰੀਤ ਬੱਲੀ, ਮਹਿੰਦਰ ਕੋਲਿਆਂਵਾਲੀ, ਸੁਰਿੰਦਰ ਪੁਆਰੀ, ਤੀਰਥ ਬਾਸੀ, ਚਮਕੌਰ ਸਿੰਘ, ਸੁਰਿੰਦਰਪਾਲ ਲਾਹੋਰੀਆ, ਅਮਰੀਕ ਸਿੰਘ ਕੰਗ, ਰਜਿੰਦਰ ਅਕੋਈ, ਕੁਲਦੀਪ ਵਾਲੀਆ, ਦਿਗਵਿਜੇ ਪਾਲ, ਬੋਬਿੰਦਰ ਸਿੰਘ, ਅਮਨ ਸ਼ਰਮਾਂ, ਜੋਨੀ ਸਿੰਗਲਾ, ਰਣਜੀਤ ਸਿੰਘ ਢਿੱਲੋਂ, ਦਵਿੰਦਰ ਪਿਸ਼ੋਰ,
ਆਦਿ ਨੇ ਆਖਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਲੋਕਾਂ ਨਾਲ ਵਾਅਦਾ ਖ਼ਿਲਾਫ਼ੀ ਕਰਨ ਦੇ ਮਾਮਲੇ ਵਿੱਚ ਪਿਛਲੀਆਂ ਸਰਕਾਰਾਂ ਨੂੰ ਵੀ ਪਿੱਛੇ ਛੱਡ ਗਈ ਹੈ ਜਿਸ ਕਾਰਨ ਪੰਜਾਬ ਦਾ ਹਰ ਵਰਗ ਸੰਘਰਸ਼ਾਂ ਦੇ ਰਾਹ ਤੇ।ਉਹਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ, ਪੈਨਸ਼ਨਰਾਂ, ਮਾਣਭੱਤਾ ਵਰਕਰਾਂ ਅਤੇ ਸਮਾਜ ਦੇ ਹੋਰ ਵਰਗਾਂ ਦੇ ਮਸਲੇ ਹੱਲ ਕਰਨ ਦੀ ਬਜਾਏ ਕੇਂਦਰ ਦੀ ਮੋਦੀ ਸਰਕਾਰ ਦੀ ਤਰਜ਼ ਤੇ ਪੰਜਾਬ ਨੂੰ ਪੁਲਿਸ ਸਟੇਟ ਵਿੱਚ ਬਦਲ ਰਹੀ ਹੈ ਜਿਸਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।
ਸਾਂਝੇ ਫਰੰਟ ਦੇ ਆਗੂਆਂ ਸੁਰਿੰਦਰਪਾਲ ਮੋਲੋਵਾਲੀ, ਜਗਦੀਸ਼ ਚਾਹਲ, ਹਰਜੀਤ ਸਿੰਘ ਤਰਖਾਣ ਮਾਜਰਾ, ਦਰਸ਼ਨ ਸਿੰਘ ਲੁਬਾਣਾ, ਅਤਿੰਦਰਪਾਲ ਘੱਗਾ, ਐੱਨ.ਡੀ. ਤਿਵਾੜੀ, ਸੁਖਵਿੰਦਰ ਚਾਹਲ, ਹਰਪਾਲ ਸਿੰਘ, ਮੱਖਣ ਵਾਹਿਦਪੁਰੀ, ਮਹਿਮਾ ਸਿੰਘ ਧਨੋਲਾ, ਸ਼ਕੁੰਤਲਾ ਸਰੋਏ, ਬਿਮਲਾ ਦੇਵੀ, ਅਮਰਜੀਤ ਕੌਰ ਰਣਸਿੰਘਵਾਲਾ, ਰਣਦੀਪ ਫ਼ਤਿਹਗੜ ਸਾਹਿਬ ਆਦਿ 26 ਮਾਰਚ ਨੂੰ ਪੇਸ਼ ਕੀਤੇ ਜਾਣ ਵਾਲੇ ਬਜਟ ਵਿੱਚ ਉਹਨਾਂ ਦੀਆਂ ਮੰਗਾਂ ਸੰਬੰਧੀ ਠੋਸ ਐਲਾਨ ਨਾ ਕੀਤੇ ਗਏ ਤਾਂ 27 ਅਤੇ 28 ਮਾਰਚ ਨੂੰ ਪੰਜਾਬ ਦੇ ਕੋਨੇ-ਕੋਨੇ ਵਿੱਚ ਬਜਟ ਦੀਆਂ ਕਾਪੀਆਂ ਜਾਣਗੀਆਂ
ਇਸ ਮੌਕੇ ਮਨਦੀਪ ਕੌਰ ਬਿਲਗਾ, ਮਮਤਾ ਸ਼ਰਮਾਂ, ਹਰਨਿੰਦਰ ਕੌਰ, ਕਰਮਜੀਤ ਕੌਰ, ਪਰਮਜੀਤ ਕੌਰ ਮਾਨ, ਜਸਪ੍ਰੀਤ ਸਿੰਘ ਗਗਨ, ਬਲਵੀਰ ਸਿੰਘ ਸਿਵੀਆ, ਜਗਮੋਹਨ ਸਿੰਘ ਨੋਲੱਖਾ ਆਦਿ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਮਾਣਭੱਤਾ ਵਰਕਰਾਂ ਤੇ ਕੱਚੇ ਮੁਲਾਜ਼ਮਾਂ ਵੱਲੋਂ ਰੈਲੀ ਵਿੱਚ ਸ਼ਮੂਲੀਅਤ ਕੀਤੀ ਗਈ।
Published on: ਮਾਰਚ 25, 2025 7:14 ਬਾਃ ਦੁਃ