ਬਠਿੰਡਾ, 25 ਮਾਰਚ : ਦੇਸ਼ ਕਲਿੱਕ ਬਿਓਰੋ
ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਨੋਜਵਾਨਾਂ ਨੂੰ ਰੋਜਗਾਰ ਤੇ ਉਨ੍ਹਾਂ ਨੂੰ ਸਵੈ ਰੋਜਗਾਰ ਦੇ ਕਾਬਿਲ ਬਣਾਉਣ ਲਈ ਹਰ ਤਰ੍ਹਾਂ ਦੇ ਉਪਰਾਲੇ ਤੇ ਕ੍ਰਾਂਤੀਕਾਰੀ ਪਹਿਲਕਦਮੀਆਂ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਵਿਖੇ ਮੈਗਾ ਰੋਜਗਾਰ ਮੇਲਾ-2025 ਸਫਲਤਾਪੂਰਵਕ ਲਗਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਮੇਜਰ ਜਨਰਲ ਰਾਮਬੀਰ ਸਿੰਘ ਮਾਨ (ਵੀ.ਐੱਸ.ਐੱਮ) ਡਾਇਰੈਕਟਰ ਜਨਰਲ, ਸੀ-ਪਾਈਟ, ਪੰਜਾਬ ਤੇ ਵਿਧਾਇਕ ਬਠਿੰਡਾ (ਦਿਹਾਤੀ) ਸ੍ਰੀ ਅਮਿਤ ਰਤਨ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ ਮੇਜਰ ਜਨਰਲ ਰਾਮਬੀਰ ਸਿੰਘ ਮਾਨ ਨੇ ਕੈਂਪ ਵਿੱਚ ਪੰਜਾਬ ਪੁਲਿਸ ਦੀ ਟ੍ਰੇਨਿੰਗ ਪ੍ਰਾਪਤ ਕਰ ਰਹੀਆਂ ਲੜਕੀਆਂ ਦੀ ਸ਼ਲਾਘਾ ਕਰਦਿਆਂ ਆਪਣੇ ਵਡਮੁੱਲੇ ਵਿਚਾਰ ਸਾਂਝੇ ਕੀਤੇ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਕਪੂਰਥਲਾ ਵਿਖੇ ਪੂਰੇ ਪੰਜਾਬ ਦੀਆਂ ਸਿਰਫ ਲੜਕੀਆਂ ਦਾ ਸੀ-ਪਾਈਟ ਕੈਂਪ ਬਣਾਇਆ ਜਾਵੇਗਾ।
ਇਸ ਦੌਰਾਨ ਵਿਧਾਇਕ ਸ੍ਰੀ ਅਮਿਤ ਰਤਨ ਨੇ ਕਿਹਾ ਕਿ ਸੂਬਾ ਸਰਕਾਰ ਨੋਜਵਾਨਾਂ ਨੂੰ ਰੋਜਗਾਰ ਤੇ ਉਨ੍ਹਾਂ ਨੂੰ ਸਵੈ ਰੋਜਗਾਰ ਦੇ ਕਾਬਿਲ ਬਣਾਉਣ ਲਈ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਨੋਜਵਾਨਾਂ ਨਾਲ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਉਨ੍ਹਾਂ ਨੌਕਰੀ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਅੱਗੇ ਹੋਰ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀ-ਪਾਈਟ ਕੈਂਪ ਦੇ ਟ੍ਰੇਨਿੰਗ ਅਫਸਰ ਕੈਪਟਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੈਗਾ ਮੇਲੇ ਦੌਰਾਨ ਨੈਸ਼ਨਲ ਅਤੇ ਇੰਟਰਨੈਸ਼ਨਲ ਲੈਵਲ ਦੀਆਂ ਕੰਪਨੀਆਂ ਇਲਾਕੇ ਦੇ ਬੇਰੁਜਗਾਰ ਯੋਗ ਯੁਵਕਾਂ ਨੂੰ ਨੌਕਰੀ ਦੇਣ ਵਾਸਤੇ ਪਹੁੰਚੀਆਂ। ਇਸ ਮੌਕੇ ਸਕਿਉਰਟੀ ਕੰਪਨੀ ਜੀ 4 ਐੱਸ, ਬੀ ਵੀ ਜੀ, ਸੀ ਐੱਸ ਸੀ, ਸ਼ੇਰੇ-ਏ-ਪੰਜਾਬ, ਚੈੱਕਮੇਟ ਅਤੇ ਗੋਲਡਨ ਟਰੈਂਗਲ ਆਦਿ ਪਹੁੰਚੀਆ, ਜਿਨ੍ਹਾਂ ਦੁਆਰਾ ਸੀ-ਪਾਈਟ ਕੈਂਪ, ਕਾਲਝਰਾਣੀ (ਬਠਿੰਡਾ) ਅਤੇ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜਪੁਰ) ਦੇ ਪਰੋਟਾਟੈਕ ਇੰਡੀਆਂ ਸੋਲਊਸ਼ਨ ਪ੍ਰਾਈਵੇਟ ਲਿਮਟਡ ਵੱਲੋਂ ਟਰੇਂਡ ਕੀਤੇ 120 ਨੋਜਵਾਨਾਂ ਨੂੰ ਸਕਿਉਰਟੀ ਗਾਰਡ ਦੀ ਨੌਕਰੀ ਲਈ ਆਫਰ ਲੈਟਰ ਦਿੱਤੇ ਗਏ। ਇਨ੍ਹਾਂ ਕੰਪਨੀਆਂ ਵੱਲੋਂ ਨੋਜਵਾਨਾਂ ਨੂੰ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਨੌਕਰੀ ਲਈ ਚੋਣ ਕੀਤੀ ਗਈ।
ਇਸ ਮੌਕੇ ਕੈਪਟਨ ਲਖਵਿੰਦਰ ਸਿੰਘ ਨੇ ਨੋਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੀ-ਪਾਈਟ ਕੈਪਾਂ ਵਿੱਚ ਚੱਲ ਰਹੀ ਟ੍ਰੇਨਿੰਗ ਅਤੇ ਕੋਰਸਾ ਦਾ ਵੱਧ ਤੋਂ ਵੱਧ ਫਾਇਦਾ ਲੈਣ ਅਤੇ ਨੌਕਰੀ ਦੇ ਮੌਕੇ ਪ੍ਰਾਪਤ ਕਰਨ।
ਇਸ ਮੌਕੇ ਕੈਪਟਨ ਗੁਰਦਰਸ਼ਨ ਸਿੰਘ, ਹਕੂਮਤ ਸਿੰਘ, ਸ੍ਰੀ ਵਿਨੀਤ, ਸ੍ਰੀ ਅਮਰਇੰਦਰ ਸਿੰਘ, ਸ੍ਰੀ ਰਜੇਸ਼ ਪੂਨੀਆ, ਸ੍ਰੀ ਅਮਿਤ ਤ੍ਰਿਪਾਠੀ, ਕਰਨਲ (ਰਿਟਾ) ਸੁਧੀਰ ਚੌਹਾਂਨ, ਸੈਨਾ ਮੈਡਲ, ਚੈੱਕਮੇਟ ਸਕਿਉਰਟੀ ਸਰਵਿਸ, ਮੋਹਾਲੀ, ਸ੍ਰੀ ਗੁਰਪ੍ਰੀਤ ਸਿੰਘ ਸੇਖੋਂ, ਡਾ ਮਨਦੀਪ ਸਿੰਘ, ਸ੍ਰੀ ਬਲਤੇਜ ਸਿੰਘ, ਸ੍ਰੀ ਵਿਕਰਮ ਆਦੀਵਾਲ, ਸਰਪੰਚ ਸਤਵੀਰ ਕੌਰ ਸਿੱਧੂ ਤੋਂ ਇਲਾਵਾ ਗ੍ਰਾਮ ਪੰਚਾਇਤ ਅਤੇ ਸਕਿਉਰਟੀ ਕੰਪਨੀ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
Published on: ਮਾਰਚ 25, 2025 1:54 ਬਾਃ ਦੁਃ