ਮੈਰਿਟ ਵਿੱਚ ਆਉਣ ਵਾਲੇ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਵਿਦਿਆਰਥੀਆਂ ਦਾ ਸਨਮਾਨ

ਸਿੱਖਿਆ \ ਤਕਨਾਲੋਜੀ

ਖਰੜ/ਸਾਹਿਬਜ਼ਾਦਾ ਅਜੀਤ ਸਿੰਘ ਨਗਰ 25 ਮਾਰਚ, 2025: ਦੇਸ਼ ਕਲਿੱਕ ਬਿਓਰੋ

ਪੰਜਾਬ ਰਾਜ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਵੱਲੋਂ ਜਾਰੀ ਨਤੀਜਿਆਂ ਦੇ ਛੇਵੇਂ ਸਮੈਸਟਰ ਵਿਚ ਸਥਾਨਕ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਦੇ 7 ਵਿਦਿਆਰਥੀਆਂ ਅਤੇ ਚੌਥੇ ਸਮੈਸਟਰ ਦੇ 8 ਵਿਦਿਆਰਥੀਆਂ ਨੇ ਚੰਡੀਗੜ੍ਹ ਅਤੇ ਪੰਜਾਬ ਦੇ ਸਮੂਹ ਪੌਲੀਟੈਕਨਿਕ ਕਾਲਜਾਂ ਦੀ ਮੈਰਿਟ ਸੂਚੀ ਵਿਚ ਨਾਮ ਦਰਜ ਕਰਵਾਇਆ ਹੈ।  
     ਅੱਜ ਕਾਲਜ ਦੇ ਅਹਾਤੇ ਵਿਚ ਵਿਦਿਅਕ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਾਲਜ ਦੇ ਪ੍ਰਿੰਸੀਪਲ ਰਕਸ਼ਾ ਕਿਰਨ ਵੱਲੋਂ ਕੀਤਾ ਗਿਆ। ਕਾਲਜ ਦੇ ਅਫਸਰ ਇੰਚਾਰਜ ਸਿਵਲ ਇੰਜੀਨੀਅਰਿੰਗ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਇਲੈਕਟ੍ਰੀਕਲ ਵਿਭਾਗ ਦੇ ਵਿਦਿਆਰਥੀ ਕਰਮਵੀਰ ਸਿੰਘ ਨੇ ਪੰਜਾਬ ਵਿੱਚ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਮੈਡੀਕਲ ਲੈਬ ਟੈਕਨਾਲੋਜੀ ਵਿਭਾਗ ਦੇ ਚੌਥੇ ਸਮੈਸਟਰ ਦੀ ਸ਼ਾਲਿਨੀ, ਹਰਜਿੰਦਰ ਕੌਰ, ਰੁਪਿੰਦਰ ਕੌਰ,  ਕੰਪਿਊਟਰ ਸਾਇੰਸ ਵਿਭਾਗ ਦੇ ਪਰਿਆਂਸ਼ੂ ਰਾਏ ਛੇਵਾਂ  ਸਮੈਸਟਰ, ਖੁਸ਼ੀ ਚੌਥਾ ਸਮੈਸਟਰ, ਸਿਵਲ ਇੰਜੀਨੀਅਰਿੰਗ ਵਿਭਾਗ ਦੇ ਨਿਤਿਨ ਨਿਰਾਲਾ, ਮਾਡਰਨ ਆਫਿਸ ਵਿਭਾਗ ਦੇ ਅਦਿਤੀ ਗਿਰਧਰ, ਹਰਨੂਰ ਕੌਰ ਅਮਨ ਕੁਮਾਰ ਛੇਵੇਂ ਸਮੈਸਟਰ ਅਤੇ ਚੌਥੇ ਸਮੈਸਟਰ ਦੇ ਸੂਰਜ, ਕਮਲਦੀਪ ਕੌਰ ਅਤੇ ਕਮਲਦੀਪ ਕੌਰ ਨੇ ਬੋਰਡ ਵੱਲੋਂ ਜਾਰੀ ਪਹਿਲੇ 20 ਵਿਦਿਆਰਥੀਆਂ ਦੀ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਇਆ।
  ਇਸ ਮੌਕੇ ਇਲੈਕਟ੍ਰੀਕਲ ਵਿਭਾਗ ਦੇ ਮੁਖੀ ਅੰਸ਼ੂ ਸ਼ਰਮਾ, ਕੰਪਿਊਟਰ ਵਿਭਾਗ ਦੇ ਮੁਖੀ ਰਵਿੰਦਰ ਸਿੰਘ ਵਾਲੀਆ, ਮੈਡੀਕਲ ਲੈਬ ਟੈਕਨਾਲੋਜੀ ਦੇ ਮੁੱਖੀ ਹਰਪ੍ਰੀਤ ਕੌਰ ਅਤੇ ਮਾਡਰਨ ਆਫਿਸ ਪ੍ਰੇਕਟਿਸ ਵਿਭਾਗ ਦੇ ਮੁਖੀ ਪ੍ਰਵੀਨ ਕੌਰ ਅਤੇ ਸਮੂਹ ਸਟਾਫ ਹਾਜਰ ਸੀ।

ਪ੍ਰਿੰਸੀਪਲ ਰਕਸ਼ਾ ਕਿਰਨ ਨੇ ਜਿੱਥੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਉਥੇ ਕਾਲਜ ਦੇ ਸਟਾਫ ਦੀ ਵੀ ਸ਼ਲਾਘਾ ਕੀਤੀ।

Published on: ਮਾਰਚ 25, 2025 8:25 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।