ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ‘ਚ ਸੈਕਟਰ-69 ਅਤੇ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕਰਨ ਦਾ ਮੁੱਦਾ ਚੁੱਕਿਆ

ਟ੍ਰਾਈਸਿਟੀ

ਮੋਹਾਲੀ, 25 ਮਾਰਚ, 2025: ਦੇਸ਼ ਕਲਿੱਕ ਬਿਓਰੋ

Punjab News ਅੱਜ 16ਵੀਂ ਪੰਜਾਬ ਵਿਧਾਨ ਸਭਾ ਦੇ 8ਵੇਂ ਸੈਸ਼ਨ ਦੇ ਤੀਜੇ ਦਿਨ ਐੱਸ.ਏ.ਐੱਸ ਨਗਰ, ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਸੈਕਟਰ-69 ਅਤੇ ਪਿੰਡ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕਰਨ ਦਾ ਮੁੱਦਾ ਚੁੱਕਿਆ। ਸ. ਕੁਲਵੰਤ ਸਿੰਘ ਨੇ ਵਿਧਾਨ ਸਭਾ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੂੰ ਇਹ ਸਵਾਲ ਪੁੱਛਿਆ ਕਿ ਐੱਸ.ਏ.ਐੱਸ ਨਗਰ ਦੇ ਸੈਕਟਰ-69 ਅਤੇ ਇਸ ਦੇ ਨਾਲ ਲੱਗਦੇ ਪਿੰਡ ਸਨੇਟਾ ਵਿਖੇ ਡਿਸਪੈਂਸਰੀਆਂ ਸ਼ੁਰੂ ਕਰਨ ਲਈ ਉਸਾਰੀਆਂ ਨਵੀਆਂ ਇਮਾਰਤਾਂ ਵਿੱਚ ਲੋੜੀਂਦਾ ਸਿਹਤ ਅਮਲਾ ਕਦੋਂ ਤੱਕ ਤੈਨਾਤ ਕਰਕੇ ਸਿਹਤ ਸਹੂਲਤਾਂ ਉਪਲੱਬਧ ਕਰਵਾ ਦਿੱਤੀਆਂ ਜਾਣਗੀਆਂ ਅਤੇ ਸੈਕਟਰ-79 ਵਿਖੇ ਉਸਾਰੀ ਅਧੀਨ ਡਿਸਪੈਂਸਰੀ ਦੀ ਇਮਾਰਤ ਦਾ ਕੰਮ ਕਦੋਂ ਤੱਕ ਪੂਰਾ ਕਰ ਦਿੱਤਾ ਜਾਵੇਗਾ।
ਇਸ ਬਾਬਤ ਜਵਾਬ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਐੱਸ.ਏ.ਐੱਸ ਨਗਰ ਦੇ ਸੈਕਟਰ-69 ਅਤੇ ਇਸ ਦੇ ਨਾਲ ਲੱਗਦੇ ਪਿੰਡ ਸਨੇਟਾ ਵਿਖੇ ਡਿਸਪੈਂਸਰੀਆਂ ਸ਼ੁਰੂ ਕਰਨ ਲਈ ਉਸਾਰੀਆਂ ਗਈਆਂ ਇਮਾਰਤਾਂ ਵਿੱਚ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਆਰਜੀ ਤੌਰ ਤੇ ਸਿਹਤ ਅਮਲਾ ਤੈਨਾਤ ਕਰ ਦਿੱਤਾ ਗਿਆ ਹੈ।
ਸਿਹਤ ਮੰਤਰੀ ਨੇ ਦੱਸਿਆ ਕਿ ਸੈਕਟਰ-79 ਵਿਖੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ ਦੀ ਇਮਾਰਤ ਦਾ ਕੰਮ ਉਸਾਰੀ ਅਧੀਨ ਹੈ, ਰਹਿੰਦੇ ਕੰਮ ਦਾ ਰੀਵਾਈਜ਼ਡ ਡਿਟੇਲ ਤਖਮੀਨਾਂ ਬਾਬਤ 151.03 ਲੱਖ ਰੁਪਏ ਦਾ ਤਿਆਰ ਕੀਤਾ ਗਿਆ ਹੈ। ਫੰਡ ਪ੍ਰਾਪਤ ਹੋਣ ਉਪਰੰਤ ਕੰਮ ਸ਼ੁਰੂ ਕਰਨ ਲਈ 6 ਮਹੀਨੇ ਅਤੇ ਉਸਾਰੀ ਦੇ ਕੰਮ ਨੂੰ ਮੁਕੰਮਲ ਕਰਨ ਲਈ ਲਗਭਗ 6 ਮਹੀਨੇ, ਭਾਵ ਲਗਭਗ 12 ਮਹੀਨਿਆਂ ਦਾ ਸਮਾਂ ਲੱਗਣ ਦੀ ਸੰਭਾਵਨਾ ਹੈ।

Published on: ਮਾਰਚ 25, 2025 12:30 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।