ਅੰਮ੍ਰਿਤਸਰ: 25 ਮਾਰਚ, ਦੇਸ਼ ਕਲਿੱਕ ਬਿਓਰੋ
ਪੰਥਕ ਸੇਵਾ ਨਿਭਾ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਵਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਜ਼ਮਾਨਤ ਮਿਲ ਗਈ ਹੈ। ਜ਼ਿਕਰਯੋਗ ਹੈ ਕਿ 4 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ਪੰਥਕ ਸਜ਼ਾ ਵਜੋਂ ਸੇਵਾ ਨਿਭਾਉਂਦਿਆਂ ‘ਤੇ ਦਰਬਾਰ ਸਾਹਿਬ ਦੇ ਗੇਟ ‘ਤੇ ਸਕਿਉਰਿਟੀ ਸੇਵਾ ਨਿਭਾ ਰਹੇ ਸਨ ਤਾਂ ਉਸ ਸਮੇਂ ਨਰਾਇਣ ਸਿੰਘ ਚੌੜਾ ਨੇ ਉੱਥੇ ਆ ਕੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਸੁਖਬੀਰ ਬਾਦਲ ਦੇ ਨਿ਼ਜੀ ਸਹਾਇਕਾਂ ਨੈ ਉਸ ਦੇ ਹਮਲੇ ਨੂੰ ਨਾਕਾਮ ਕਰ ਦਿੱਤਾ ਸੀ। ਲਗਭਗ ਸਾਢੇ ਤਿੰਨ ਮਹੀਨੇ ਜੇਲ੍ਹ ਵਿੱਚ ਬੰਦ ਰਹਿਣ ਤੋਂ ਬਾਅਦ ਅੱਜ ਅੰਮ੍ਰਿਤਸਰ ਦੀ ਅਦਾਲਤ ਨੇ ਨਰਾਇਣ ਸਿੰਘ ਚੌੜਾ ਦੀ ਜ਼ਮਾਨਤ ਮਨਜ਼ੂਰ ਕਰ ਦਿੱਤੀ ਹੈ।
Published on: ਮਾਰਚ 25, 2025 4:24 ਬਾਃ ਦੁਃ