DIG ਸਵਪਨ ਸ਼ਰਮਾ ਵੱਲੋਂ ਅਬੋਹਰ ਦਾ ਦੌਰਾ, ਸਦਰ ਥਾਣੇ ਦੇ ਕੰਮ ਕਾਜ ਦਾ ਲਿਆ ਜਾਇਜ਼ਾ

ਪੰਜਾਬ


 ਅਬੋਹਰ: 25 ਮਾਰਚ, ਦੇਸ਼ ਕਲਿੱਕ ਬਿਓਰੋ
 DIG ਫਿਰੋਜ਼ਪੁਰ ਰੇਂਜ ਸ਼੍ਰੀ ਸਵਪਨ ਸ਼ਰਮਾ ਆਈਪੀਐਸ ਵੱਲੋਂ ਅੱਜ ਅਬੋਹਰ ਦਾ ਦੌਰਾ ਕੀਤਾ ਗਿਆ। ਇਸ  ਦੌਰਾਨ ਉਨਾਂ ਨੇ ਇੱਥੋਂ ਦੇ ਥਾਣਾ ਸਦਰ ਦਾ ਨਿਰੀਖਣ ਕੀਤਾ ਅਤੇ ਸਟਾਫ ਨਾਲ ਮੀਟਿੰਗ ਕਰਕੇ ਵਿਭਾਗ ਦੇ ਕੰਮਕਜ ਦੀ ਸਮੀਖਿਆ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਫਾਜਲਕਾ ਦੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
 ਇਸ ਮੌਕੇ ਸ੍ਰੀ ਸਵਪਨ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀਜੀਪੀ ਸ੍ਰੀ ਗੌਰਵ ਯਾਦਵ ਆਈਪੀਐਸ ਦੀ ਅਗਵਾਈ ਵਿੱਚ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਆਰੰਭ ਕੀਤੀ ਗਈ ਹੈ। ਉਹਨਾਂ ਨੇ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਿਲ ਹਰੇਕ ਵਿਅਕਤੀ ਨੂੰ ਕਾਬੂ ਕਰਕੇ ਜੇਲ ਭੇਜਿਆ ਜਾ ਰਿਹਾ ਹੈ ਅਤੇ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਵੱਡੀ ਲਹਿਰ ਸ਼ੁਰੂ ਕੀਤੀ ਗਈ ਹੈ। ਉਹਨਾਂ ਨੇ ਕਿਹਾ ਕਿ ਪੁਲਿਸ ਵੱਲੋਂ ਸਪਲਾਈ ਚੇਨ ਨੂੰ ਤੋੜਿਆ ਜਾ ਰਿਹਾ ਹੈ ਅਤੇ ਇਸ ਕੰਮ ਵਿੱਚ ਜਨਭਾਗੀਦਾਰੀ ਦਾ ਵੀ ਵੱਡਾ ਯੋਗਦਾਨ ਮਿਲ ਰਿਹਾ ਹੈ। ਇਸ ਮੌਕੇ ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਇਲਾਕੇ ਵਿੱਚ ਪੁਲਿਸ ਦੀ ਗਸ਼ਤ ਹੋਰ ਵਧਾਈ ਜਾਵੇਗੀ। ਉਨਾਂ ਨੇ ਕਿਹਾ ਕਿ ਨਸ਼ਾ ਤਸਕਰਾਂ ਤੇ ਪੁਲਿਸ ਦੇ ਸਿਕੰਜੇ ਦਾ ਹੀ ਅਸਰ ਹੈ ਕਿ ਹੁਣ ਜਿਆਦਾ ਲੋਕ ਨਸ਼ਾ ਮੁਕਤੀ ਕੇਂਦਰਾਂ ਵਿੱਚ ਇਲਾਜ ਲਈ ਆਉਣ ਲੱਗੇ ਹਨ।
ਇਸ ਮੌਕੇ ਉਨ ਨੇ ਥਾਣੇ ਦੇ ਕੰਮਕਾਜ ਦੀ ਸਮੀਖਿਆ ਕੀਤੀ ਅਤੇ ਕਿਹਾ ਕਿ ਇੱਥੇ ਕੰਮ ਲਈ ਆਉਣ ਵਾਲੇ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਮਿਲਣੀਆਂ ਯਕੀਨੀ ਬਣਾਈਆਂ ਜਾ ਰਹੀਆਂ ਹਨ।  ਉਹਨਾਂ ਨੇ ਕਿਹਾ ਕਿ ਬਕਾਇਆ ਪਏ ਅਰਜੀਆਂ ਦਾ ਨਿਬੇੜਾ ਤੇਜ਼ੀ ਨਾਲ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਪੁਲਿਸ ਦੀ ਕਾਰਜ ਕੁਸ਼ਲਤਾ ਨੂੰ ਵਧਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਵਧੀਆ ਸੁਵਿਧਾਵਾਂ ਦਿੱਤੀਆਂ ਜਾ ਸਕਣ।

Published on: ਮਾਰਚ 25, 2025 2:12 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।