ਅਹਿਮਦਾਬਾਦ: 25 ਮਾਰਚ, ਦੇਸ਼ ਕਲਿੱਕ ਬਿਓਰੋ
IPL 2025: PBK Vs GT ਪੰਜਾਬ ਕਿੰਗਜ਼ ਨੇ ਗੁਜਰਾਤ ਟਾਈਟਨਸ (GT) ਨੂੰ 244 ਦੌੜਾਂ ਦਾ ਟੀਚਾ ਦਿੱਤਾ ਹੈ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡੇ ਜਾ ਰਹੇ ਮੈਚ ਲਈ ਗੁਜਰਾਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪੰਜਾਬ ਕਿੰਗਜ਼ ਨੇ 20 ਓਵਰਾਂ ‘ਚ 5 ਵਿਕਟਾਂ ਗੁਆ ਕੇ 243 ਦੌੜਾਂ ਬਣਾਈਆਂ ਹਨ। ਇਹ ਪੰਜਾਬ ਦਾ ਦੂਜਾ ਸਭ ਤੋਂ ਵੱਡਾ ਸਕੋਰ ਹੈ। ਟੀਮ ਨੇ ਆਖਰੀ 6 ਓਵਰਾਂ ਵਿੱਚ 104 ਦੌੜਾਂ ਬਣਾਈਆਂ। ਸ਼੍ਰੇਅਸ ਅਈਅਰ 97 ਦੌੜਾਂ ਬਣਾ ਕੇ ਨਾਬਾਦ ਪਰਤੇ ਅਤੇ ਸ਼ਸ਼ਾਂਕ ਸਿੰਘ 44 ਦੌੜਾਂ ਬਣਾ ਕੇ ਨਾਬਾਦ ਪਰਤੇ। ਦੋਵਾਂ ਵਿਚਾਲੇ 81 ਦੌੜਾਂ ਦੀ ਅਜੇਤੂ ਸਾਂਝੇਦਾਰੀ ਹੋਈ।
Published on: ਮਾਰਚ 25, 2025 9:44 ਬਾਃ ਦੁਃ