ਦਿਸ਼ਾ ਹੀਣ ਬਜਟ, ਕੋਈ ਵਾਅਦਾ ਪੂਰਾ ਨਹੀਂ ਕੀਤਾ ਪੰਜਾਬ ਸਰਕਾਰ ਨੇ : ਕੁਲਜੀਤ ਬੇਦੀ

ਟ੍ਰਾਈਸਿਟੀ

ਮੋਹਾਲੀ ਦੀਆਂ ਜ਼ਮੀਨਾਂ ਤੋਂ ਅਰਬਾਂ ਰੁਪਏ ਕਮਾਉਣ ਵਾਲੀ ਸਰਕਾਰ ਨੇ ਮੋਹਾਲੀ ਨਹੀਂ ਦਿੱਤਾ ਕੋਈ ਨਵਾਂ ਪ੍ਰੋਜੈਕਟ: ਡਿਪਟੀ ਮੇਅਰ

ਮੋਹਾਲੀ ਨਗਰ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਬਜਟ ਪੂਰੀ ਤਰ੍ਹਾਂ ਦਿਸ਼ਾਹੀਣ ਹੈ ‌। ਉਹਨਾਂ ਕਿਹਾ ਕਿ ਲੋਕਾਂ ਨੂੰ ਕਈ ਤਰ੍ਹਾਂ ਦੇ ਵਾਅਦਿਆਂ ਨਾਲ ਭਰਮਾ ਕੇ ਸਰਕਾਰ ਬਣਾਉਣ ਵਾਲੀ ਆਮ ਆਦਮੀ ਪਾਰਟੀ ਨੇ ਲੋਕਾਂ ਦੇ ਭਰੋਸੇ ਨੂੰ ਤੋੜਿਆ ਹੈ ਅਤੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਲਟਾ ਇਹ ਸਰਕਾਰ ਪੰਜਾਬ ਦੇ ਕਿਸਾਨ ਅਤੇ ਫੌਜੀ ਜਵਾਨਾਂ ਦੀ ਵੀ ਦੁਸ਼ਮਣ ਬਣ ਕੇ ਸਾਹਮਣੇ ਆਈ ਹੈ।

ਉਹਨਾਂ ਕਿਹਾ ਕਿ ਵੱਡੀ ਗੱਲ ਇਹ ਹੈ ਕਿ ਪੰਜਾਬ ਸਰਕਾਰ ਮੋਹਾਲੀ ਵਿੱਚ ਅਰਬਾਂ ਰੁਪਏ ਦੀ ਜ਼ਮੀਨ ਵੇਚ ਕੇ ਆਪਣੇ ਖਜ਼ਾਨੇ ਭਰ ਰਹੀ ਹੈ ਪਰ ਮੋਹਾਲੀ ਵਿੱਚ ਕਿਸੇ ਨਵੇਂ ਪ੍ਰੋਜੈਕਟ ਦੀ ਇਕ ਕਹਾਣੀ ਕੌਡੀ ਵੀ ਨਹੀਂ ਖਰਚ ਕੀਤੀ। ਉਹਨਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵੱਲੋਂ ਲਿਆਂਦੇ ਪ੍ਰੋਜੈਕਟਾਂ ਨੂੰ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਉਲਟਾ ਠੰਡੇ ਵਸਤੇ ਵਿੱਚ ਹੀ ਪਾਇਆ ਅਤੇ ਹੋਰ ਤਾਂ ਹੋਰ ਮੋਹਾਲੀ ਨਗਰ ਨਿਗਮ ਵੱਲੋਂ ਕੀਤੇ ਗਏ ਹੱਦਬੰਦੀ ਦੇ ਵਾਧੇ ਨੂੰ ਵੀ ਇਹ ਸਰਕਾਰ ਨੇ ਹਾਲੇ ਤੱਕ ਪਾਸ ਨਹੀਂ ਕੀਤਾ ਜਿਸ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਵੀ ਸ਼ਹਿਰ ਵਰਗੀਆਂ ਸਹੂਲਤਾਂ ਹਾਸਲ ਹੋ ਸਕਦੀਆਂ ਸਨ।

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦਾ ਘਾਣ ਕਰਨ ਤੇ ਉਤਾਰੂ ਹੋ ਚੁੱਕੀ ਹੈ ਅਤੇ ਪਿਛਲੇ ਦਿਨ ਜਿਸ ਤਰ੍ਹਾਂ ਇਸ ਨੇ ਕਿਸਾਨਾਂ ਦਾ ਧਰਨਾ ਬੇਸ਼ਰਮੀ ਨਾਲ ਚੁਕਵਾਇਆ ਹੈ ਅਤੇ ਪਟਿਆਲਾ ਵਿੱਚ ਸਰਵਿੰਗ ਕਰਨਲ ਅਤੇ ਉਸਦੇ ਪੁੱਤਰ ਦੀ ਕਟਾਈ ਪੁਲਿਸ ਵੱਲੋਂ ਕੀਤੀ ਗਈ ਪਰ ਕਈ ਦਿਨਾਂ ਤੱਕ ਪੁਲਿਸ ਕਰਮਚਾਰੀਆਂ ਖਿਲਾਫ ਕੋਈ ਕਾਰਵਾਈ ਨਹੀਂ ਹੋਈ ਅਤੇ ਪਰਿਵਾਰ ਨੂੰ ਸਰਕਾਰ ਦੇ ਖਿਲਾਫ ਧਰਨੇ ਲਾਉਣੇ ਪਏ, ਉਸ ਨਾਲ ਇਹ ਸਰਕਾਰ ਦਾ ਕਿਸਾਨ ਅਤੇ ਜਵਾਨ ਦੇ ਖਿਲਾਫ ਕਾਰਵਾਈ ਵਾਲਾ ਅਸਲ ਚਿਹਰਾ ਨੰਗਾ ਹੋ ਗਿਆ ਹੈ।

ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਬੇਹਦ ਅਣਖੀ ਹਨ ਅਤੇ ਜੇਕਰ ਉਹ ਭਾਰੀ ਬਹੁਮਤ ਨਾਲ ਸਰਕਾਰ ਬਣਾਉਣਾ ਜਾਣਦੇ ਹਨ ਤਾਂ ਅਜਿਹੀ ਸਰਕਾਰ ਨੂੰ ਪੰਜਾਬ ਤੋਂ ਬਾਹਰ ਦਾ ਰਸਤਾ ਦਿਖਾਉਣ ਵਿੱਚ ਵੀ ਸਮਾਂ ਨਹੀਂ ਲਗਾਉਣਗੇ।

Published on: ਮਾਰਚ 26, 2025 5:54 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।