ਚੰਡੀਗੜ੍ਹ, 26 ਮਾਰਚ, ਦੇਸ਼ ਕਲਿਕ ਬਿਊਰੋ ;
Punjab Budget ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਚੌਥਾ Budget ਪੇਸ਼ ਕਰ ਰਹੇ ਹਨ। 2.36 ਲੱਖ ਕਰੋੜ ਰੁਪਏ ਦਾ ‘ਬਦਲਦਾ ਪੰਜਾਬ’ ਥੀਮ ਵਾਲਾ ਬਜਟ ਪੇਸ਼ ਕੀਤਾ ਗਿਆ। ਇਹ ਪਿਛਲੀ ਵਾਰ ਨਾਲੋਂ ਲਗਭਗ 15% ਵੱਧ ਹੈ।
ਹਰਪਾਲ ਚੀਮਾ ਨੇ ਕਿਹਾ ਕਿ ਸਾਡੀ ਸਰਕਾਰ ਨੇ 817 ਭ੍ਰਿਸ਼ਟ ਅਫਸਰਾਂ ਨੂੰ ਗ੍ਰਿਫਤਾਰ ਕੀਤਾ ਹੈ। ਸੜਕ ਸੁਰੱਖਿਆ ਬਲ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਨੂੰ 144 ਹਾਈਟੈੱਕ ਵਾਹਨ ਦਿੱਤੇ ਗਏ ਹਨ। ਪੂਰੇ ਸੂਬੇ ਵਿੱਚ ਸੀਐਮ ਯੋਗਸ਼ਾਲਾ ਪ੍ਰੋਗਰਾਮ ਸ਼ੁਰੂ ਹੋ ਗਿਆ ਹੈ। 3 ਸਾਲਾਂ ‘ਚ ਪੰਜਾਬ ‘ਚ 96,836 ਕਰੋੜ ਰੁਪਏ ਦਾ ਨਿਵੇਸ਼ ਆਇਆ। 118 ਸਕੂਲ ਆਫ਼ ਐਮੀਨੈਂਸ ਬਣਾਏ। ਅਧਿਆਪਕਾਂ ਨੂੰ ਫਿਨਲੈਂਡ ਤੇ ਸਿੰਗਾਪੁਰ ਤੋਂ ਸਿਖਲਾਈ ਦਿੱਤੀ ਗਈ।
Published on: ਮਾਰਚ 26, 2025 11:20 ਪੂਃ ਦੁਃ