ਰਣਦੀਪ ਸਿੰਘ ਆਹਲੂਵਾਲੀਆ ਨੇ ਐਡੀਸ਼ਨਲ ਡਾਇਰੈਕਟਰ ਲੋਕ ਸੰਪਰਕ ਵਿਭਾਗ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ

ਚੰਡੀਗੜ੍ਹ: 26 ਮਾਰਚ, ਦੇਸ਼ ਕਲਿੱਕ ਬਿਓਰੋ

ਰਣਦੀਪ ਸਿੰਘ ਆਹਲੂਵਾਲੀਆ ਨੇ ਤਰੱਕੀ ਮਿਲਣ ਉਪਰੰਤ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਵਜੋਂ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਰਣਦੀਪ ਸਿੰਘ ਆਹਲੂਵਾਲੀਆ, ਜੋ ਪੀ.ਪੀ.ਐਸ.ਸੀ. ਰਾਹੀਂ ਚੁਣ ਕੇ ਆਏ 1999 ਬੈਚ ਦੇ ਸੂਚਨਾ ਅਤੇ ਲੋਕ ਸੰਪਰਕ ਅਫਸਰ ਹਨ, ਮੌਜੂਦਾ ਸਮੇਂ ਵਿੱਚ ਵਿਭਾਗ ਦੇ ਸੀਨੀਅਰ ਮੋਸਟ ਜੁਅਇੰਟ ਡਾਇਰੈਕਟਰ ਵਜੋਂ ਕੰਮ ਕਰ ਰਹੇ ਸਨ। ਉਨ੍ਹਾਂ ਨੂੰ ਬੀਤੇ ਦਿਨੀਂ ਹੀ ਵਿਭਾਗੀ ਤਰੱਕੀ ਕਮੇਟੀ ਵੱਲੋਂ ਐਡੀਸ਼ਨਲ ਡਾਇਰੈਕਟਰ ਵਜੋਂ ਪਦਉਨਤ ਕੀਤਾ ਗਿਆ ਸੀ।ਆਹਲੂਵਾਲੀਆ ਪਿਛਲੇ 26 ਸਾਲਾਂ ਤੋਂ ਵਿਭਾਗ ਵਿੱਚ ਸੇਵਾ ਨਿਭਾਅ ਰਹੇ ਹਨ। ਕਾਮਰਸ ਵਿੱਚ ਗਰੈਜੂਏਸ਼ਨ ਕਰਨ ਉਪਰੰਤ ਉਨ੍ਹਾਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਐਲ.ਐਲ.ਬੀ ਅਤੇ ਜਰਨਲਿਜ਼ਮ ਤੇ ਮਾਸ ਕਮਿਊਨੀਕੇਸ਼ਨ ਵਿਚ ਮਾਸਟਰ ਡਿਗਰੀ ਹਾਸਲ ਕੀਤੀ ਹੈ। 

Published on: ਮਾਰਚ 26, 2025 7:54 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।