ਚੰਡੀਗੜ੍ਹ, 27 ਮਾਰਚ, ਦੇਸ਼ ਕਲਿਕ ਬਿਊਰੋ :
ਅੱਜ ਪੰਜਾਬ ਵਿਧਾਨ ਸਭਾ ਵਿੱਚ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੀਚੇਵਾਲ ਮਾਡਲ ਬਾਰੇ ਦਿੱਤੇ ਗਏ ਬਿਆਨ ਕਾਰਨ ਸਦਨ ਵਿੱਚ ਮਾਹੌਲ ਫਿਰ ਗਰਮਾ ਗਿਆ। ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਬਾਜਵਾ ਤੋਂ ਆਪਣੇ ਬਿਆਨ ਲਈ ਮੁਆਫੀ ਮੰਗਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਇਹ ਵੀ ਸਵਾਲ ਕੀਤਾ ਕਿ ਕੀ ਇਹ ਬਿਆਨ ਸਮੁੱਚੀ ਕਾਂਗਰਸ ਦਾ ਹੈ ਜਾਂ ਕੇਵਲ ਪ੍ਰਤਾਪ ਸਿੰਘ ਬਾਜਵਾ ਦੇ ਨਿੱਜੀ ਵਿਚਾਰ ਹਨ? ‘ਆਪ’ ਵਿਧਾਇਕਾਂ ਨੇ ਇਸ ਬਿਆਨ ਖ਼ਿਲਾਫ਼ ਨਿੰਦਾ ਮਤਾ ਪੇਸ਼ ਕਰਨ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਹਰਜੋਤ ਸਿੰਘ ਬੈਂਸ ਨੇ ਨਿੰਦਾ ਮਤਾ ਪੇਸ਼ ਕੀਤਾ। ਹੱਥ ਖੜ੍ਹੇ ਕਰਕੇ ਵੋਟਿੰਗ ਹੋਈ ਤੇ ਨਿੰਦਾ ਮਤਾ ਪਾਸ ਕਰ ਦਿੱਤਾ ਗਿਆ।
Published on: ਮਾਰਚ 27, 2025 1:31 ਬਾਃ ਦੁਃ