ਚੰਡੀਗੜ੍ਹ, 27 ਮਾਰਚ, ਦੇਸ਼ ਕਲਿਕ ਬਿਊਰੋ :
ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਦੇਰ ਰਾਤ ਦਿੱਲੀ ਵਿੱਚ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ ਬਕਾਏ, ਆੜਤੀਆਂ ਦੇ ਕਮਿਸ਼ਨ ਅਤੇ ਅਨਾਜ ਦੀ ਢੋਆ-ਢੁਆਈ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਭੀਖ ਨਹੀਂ ਮੰਗ ਰਹੇ, ਪਿਛਲੀਆਂ ਸਰਕਾਰਾਂ ਦੀ ਸਜ਼ਾ ਉਨ੍ਹਾਂ ਨੂੰ ਨਹੀਂ ਮਿਲਣੀ ਚਾਹੀਦੀ।
ਸੀਐਮ ਮਾਨ ਨੇ ਕੇਂਦਰੀ ਮੰਤਰੀ ਤੋਂ ਮੰਗ ਕੀਤੀ ਕਿ ਜੇਕਰ ਕੇਂਦਰ ਸਰਕਾਰ ਆਰਡੀਐਫ ਦੇ ਸਾਰੇ ਪੈਸੇ ਇੱਕੋ ਵਾਰ ਨਹੀਂ ਦੇਣਾ ਚਾਹੁੰਦੀ ਤਾਂ ਇਸ ਨੂੰ ਕਿਸ਼ਤਾਂ ਵਿੱਚ ਦਿੱਤਾ ਜਾਵੇ। ਆਰਡੀਐਫ ਉਨ੍ਹਾਂ ਦਾ ਅਧਿਕਾਰ ਹੈ ਅਤੇ ਕੇਂਦਰ ਨੂੰ ਉਨ੍ਹਾਂ ਨੂੰ ਪਿਛਲੀਆਂ ਸਰਕਾਰਾਂ ਦੀ ਸਜ਼ਾ ਨਹੀਂ ਦੇਣੀ ਚਾਹੀਦੀ। ਕੇਂਦਰ ਨੇ ਪੰਜਾਬ ਨੂੰ ਐਕਟ ਬਣਾਉਣ ਦੀ ਗੱਲ ਕਹੀ , ਅਸੀਂ ਐਕਟ ਵੀ ਬਣਾ ਦਿੱਤਾ।
ਮੀਟਿੰਗ ਬਹੁਤ ਹੀ ਖੁਸ਼ਗਵਾਰ ਅਤੇ ਖੁਸ਼ਨੁਮਾ ਮਾਹੌਲ ਵਿੱਚ ਹੋਈ। ਸੀਐਮ ਮਾਨ ਨੇ ਕਿਹਾ ਕਿ ਕੇਂਦਰੀ ਮੰਤਰੀ ਨੇ ਵਾਅਦਾ ਕੀਤਾ ਹੈ ਕਿ ਉਹ ਦੋ ਦਿਨਾਂ ਵਿੱਚ ਗੱਲ ਕਰਕੇ ਜਵਾਬ ਦੇਣਗੇ।
Published on: ਮਾਰਚ 27, 2025 7:46 ਪੂਃ ਦੁਃ