ਓਟਾਵਾ, 27 ਮਾਰਚ, ਦੇਸ਼ ਕਲਿਕ ਬਿਊਰੋ :
ਕੈਨੇਡਾ ਦੀ ਲਿਬਰਲ ਪਾਰਟੀ ਨੇ ਭਾਰਤੀ ਮੂਲ ਦੇ ਸੰਸਦ ਮੈਂਬਰ ਚੰਦਰ ਆਰੀਆ ਨੂੰ ਪਾਰਟੀ ਲੀਡਰਸ਼ਿਪ ਲਈ ਚੋਣ ਲੜਨ ਤੋਂ ਹਟਾ ਦਿੱਤਾ ਹੈ। ਇਸ ਦੇ ਨਾਲ ਹੀ ਨੇਪੀਅਨ ਤੋਂ ਉਨ੍ਹਾਂ ਨੂੰ ਟਿਕਟ ਵੀ ਨਹੀ ਦਿੱਤੀ ਗਈ ਹੈ। ਇਹ ਫੈਸਲਾ ਉਸ ‘ਤੇ ਭਾਰਤ ਸਰਕਾਰ ਨਾਲ ਨਜ਼ਦੀਕੀ ਸਬੰਧ ਰੱਖਣ ਦੇ ਦੋਸ਼ਾਂ ਦਰਮਿਆਨ ਆਇਆ ਹੈ।
ਚੰਦਰ ਨੇ ਪਿਛਲੇ ਸਾਲ ਭਾਰਤ ਦਾ ਦੌਰਾ ਕੀਤਾ ਸੀ ਅਤੇ ਪ੍ਰਧਾਨ ਮੰਤਰੀ ਮੋਦੀ ਨਾਲ ਹੱਥ ਮਿਲਾਉਦਿਆਂ ਮੁਲਾਕਾਤ ਕੀਤੀ ਸੀ। ਹਾਲਾਂਕਿ ਕੈਨੇਡੀਅਨ ਸਰਕਾਰ ਅਤੇ ਲਿਬਰਲ ਪਾਰਟੀ ਨੇ ਚੰਦਰ ਆਰੀਆ ਨੂੰ ਚੋਣ ਲੜਨ ‘ਤੇ ਪਾਬੰਦੀ ਲਗਾਉਣ ਦਾ ਕੋਈ ਕਾਰਨ ਨਹੀਂ ਦੱਸਿਆ ਹੈ।
ਗਲੋਬ ਐਂਡ ਮੇਲ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਚੰਦਰ ਆਰੀਆ ਨੇ ਇਸ ਫੇਰੀ ਬਾਰੇ ਕੈਨੇਡਾ ਸਰਕਾਰ ਨੂੰ ਸੂਚਿਤ ਨਹੀਂ ਕੀਤਾ ਸੀ, ਜਦੋਂ ਕਿ ਭਾਰਤ ਅਤੇ ਕੈਨੇਡਾ ਦੇ ਸਬੰਧ ਉਸ ਸਮੇਂ ਬਹੁਤ ਤਣਾਅਪੂਰਨ ਦੌਰ ਵਿੱਚੋਂ ਲੰਘ ਰਹੇ ਸਨ।
Published on: ਮਾਰਚ 27, 2025 5:42 ਬਾਃ ਦੁਃ