ਜਨਰਲ ਵਰਗ ਵੱਲੋਂ ਸੁਨਾਮ ਦੇ 6 ਅਪ੍ਰੈਲ ਦੇ ਧਰਨੇ ‘ਚ ਵੱਧ ਚੜ੍ਹ ਕੇ ਕੀਤੀ ਜਾਵੇਗੀ ਸ਼ਮੂਲੀਅਤ: ਸ਼ਰਮਾ

Punjab

ਮੋਹਾਲੀ: 27 ਮਾਰਚ, ਜਸਵੀਰ ਗੋਸਲ
ਜੁਆਇੰਟ ਐਕਸ਼ਨ ਕਮੇਟੀ ਜਨਰਲ ਕੈਟਾਗਰੀਜ਼ ਦੇ ਚੀਫ ਆਰਗੇਨਾਇਜਰ ਸ਼ਿਆਮ ਲਾਲ ਸ਼ਰਮਾ, ਦੁਆਬਾ
ਜਨਰਲ ਕੈਟਾਗੀਰੀ ਫਰੰਟ ਦੇ ਪ੍ਰਧਾਨ ਬਲਵੀਰ ਸਿੰਘ ਫੁਗਲਾਣਾ ਨੇ ਸਾਂਝੇ ਤੌਰ ਤੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ
ਕਿ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ ਰਹਾਇਸ਼ ਵਿਖੇ ਜੋ 6 ਅਪ੍ਰੈਲ ਨੂੰ ਧਰਨਾ ਦਿੱਤਾ
ਜਾ ਰਿਹਾ ਹੈ, ਉਸ ਵਿੱਚ ਜਨਰਲ ਵਰਗ ਵੱਲੋਂ ਵੱਧ ਚੜ੍ਹਕੇ ਹਿੱਸਾ ਲਿਆ ਜਾਵੇਗਾ। ਉਹਨਾ ਨੇ ਇਹ ਵੀ ਕਿਹਾ ਕਿ
ਜਨਰਲ ਵਰਗ ਦੀਆਂ ਵੱਖ ਵੱਖ ਜੰਥੇਬੰਦੀਆਂ ਵੱਲੋਂ ਮੌਜੂਦਾ ਸਰਕਾਰ ਤੋ ਪਿਛਲੇ 3 ਸਾਲਾਂ ਤੋਂ ਪੰਜਾਬ ਸਟੇਟ ਕਮਿਸ਼ਨ
ਫਾਰ ਜਨਰਲ ਕੈਟੇਗਰੀ ਦਾ ਚੇਅਰਮੈਨ ਲਾਉਣ ਦੀ ਮੰਗ ਕਰਦੀ ਆ ਰਹੀਆਂ ਹਨ, ਪਰ ਪੰਜਾਬ ਸਰਕਾਰ ਚੇਅਰਮੈਨ
ਲਾਉਣ ਲਈ ਬਿਨਾ ਵਜ੍ਹਾ ਦੇਰੀ ਕਰ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ 3 ਸਾਲ ਦਾ ਸਮਾਂ ਬੀਤ ਜਾਣ ਤੇ ਵੀ ਇਸ
ਕਮਿਸ਼ਨ ਦਾ ਨਾ ਹੀ ਕੋਈ ਦਫ਼ਤਰੀ ਅਮਲਾ ਲਾਇਆ ਗਿਆ ਅਤੇ ਨਾ ਹੀ ਕੋਈ ਵਾਈਸ ਚੇਅਰਮੈਨ ਅਤੇ ਮੈਂਬਰਜ਼
ਨਿਯੁਕਤ ਕੀਤੇ ਗਏ ਹਨ। ਇਥੋਂ ਤੱਕ ਕਿ ਸੁਣਵਾਈ ਲਈ ਜੁਆਇਂਟ ਐਕਸ਼ਨ ਕਮੇਟੀ ਨੂੰ ਸਮਾ ਵੀ ਨਹੀ ਦਿੱਤਾ ਗਿਆ। ਜਨਰਲ ਵਰਗ ਦੇ ਲੋਕਾਂ ਪ੍ਰਤੀ ਪੰਜਾਬ ਸਰਕਾਰ ਦੇ ਪੱਖਪਾਤ ਵਤੀਰੇ ਨੂੰ ਦੇਖਦੇ ਹੋਏ ਪੰਜਾਬ ਦੇ ਜਨਰਲ ਕੈਟੇਗਰੀ ਦੇ
ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਪੰਜਾਬ ਸਰਕਾਰ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਅਜੋਕੇ ਸਮੇ ਵਿੱਚ ਜਨਰਲ ਵਰਗ ਦੇ ਲੋਕ ਵੀ ਗਰੀਬੀ ਵਾਲਾ ਜੀਵਨ ਬਸਰ ਕਰ ਰਹੇ ਹਨ। ਆਗੂਆਂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ
ਵਜੀਫਾ ਯੋਜਨਾ ਤਹਿਤ ਜੋ ਰਾਸ਼ੀ ਜਨਰਲ ਵਰਗ ਦੇ ਕਾਲਜਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਰੱਖੀ ਜਾਂਦੀ ਹੈ ਉਹ
ਉਹਨਾਂ ਵਿਦਿਆਰਥੀਆਂ ਤੱਕ ਨਹੀਂ ਪਹੁੰਚ ਰਹੀ ਅਤੇ ਉਹਨਾਂ ਨੇ ਇਸ ਵਜ਼ੀਫ਼ਾ ਰਾਸ਼ੀ ਨੂੰ ਵਧਾਉਣ ਦੀ ਮੰਗ ਵੀ ਰੱਖੀ।
ਸਿੱਖਿਆ ਵਿਭਾਗ ਵਿੱਚ ਤਰੱਕੀਆਂ ਅਤੇ ਸਿੱਧੀ ਭਰਤੀ ਦਾ ਕੋਟਾ 50:50 ਫ਼ੀਸਦੀ ਕਰਨ ਕਰਕੇ ਲੈਕਚਰਾਰਾ ਤੋ
ਪ੍ਰਿੰਸੀਪਲਾਂ ਦੀਆਂ ਤਰੱਕੀਆਂ ਨਹੀਂ ਹੋ ਰਹੀਆਂ, ਜਿਸ ਕਾਰਨ 31-32 ਸਾਲਾਂ ਦੀ ਸੇਵਾ ਕਰਨ ਉਪਰੰਤ ਲੈਕਚਰਾਰ ਬਿਨਾ
ਤਰੱਕੀ ਤੋ ਹੀ ਸੇਵਾ ਮੁਕਤ ਹੋ ਰਹੇ ਹਨ ਅਤੇ ਸਕੂਲ ਪ੍ਰਿੰਸੀਪਲਾਂ ਤੋ ਸੱਖਣੇ ਚੱਲ ਰਹੇ ਹਨ। ਤਰੱਕੀ ਦਾ ਕੋਟਾ ਪਹਿਲਾਂ ਦੀ
ਤਰ੍ਹਾਂ 75 ਫ਼ੀਸਦੀ ਕਰਕੇ ਬਿਨਾ ਦੇਰੀ ਤੋ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਕੀਤੀਆਂ ਜਾਣ। ਇਹ ਵੀ ਮੰਗ ਕੀਤੀ ਜਾਦੀ
ਹੈ ਕਿ ਸਿਖਿੱਆ ਵਿਭਾਗ ਵਿੱਚ ਵੱਖ ਵੱਖ ਕਾਡਰਾਂ ਤੋਂ ਬਣਦੀਆਂ ਤਰੱਕੀਆ ਤਰੁੰਤ ਕੀਤੀਆ ਜਾਣ । ਸਮੁੱਚੇ ਪੰਜਾਬ ਵਿੱਚ
ਪਦ-ਉਨਤੀ ਕੋਟੇ ਦੀਆਂ ਖਾਲੀ ਪਈਆਂ ਆਸਾਮੀਆਂ ਤਰੁੰਤ ਭਰੀਆ ਜਾਣ ।
ਸ਼੍ਰੀ ਸ਼ਰਮਾ ਨੇ ਪੰਜਾਬ ਸਰਕਾਰ ਤੋ ਮੰਗ ਕੀਤੀ ਕਿ ਜਨਰਲ ਵਰਗ ਨੂੰ ਧਰਨਾ ਲਾਉਣ ਲਈ ਮਜਬੂਰ ਨਾ ਕੀਤਾ
ਜਾਵੇ ਅਤੇ ਜਨਰਲ ਕੈਟੇਗਰੀ ਕਮਿਸ਼ਨ ਦੇ ਚੇਅਰਮੈਨ ਦੀ ਨਿਯੁਕਤੀ ਕਰਕੇ ਦਫਤਰੀ ਅਮਲਾ ਲਾਇਆ ਜਾਵੇ ਅਤੇ
ਲੈਕਚਰਾਰਾਂ ਤੋਂ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਬਿਨਾ ਕਿਸੀ ਦੇਰੀ ਤੋ ਕੀਤੀਆਂ ਜਾਣ ਤਾਂ ਕਿ ਪੰਜਾਬ ਦੇ ਸਕੂਲਾਂ ਵਿੱਚ
ਪ੍ਰਿੰਸੀਪਲਾਂ ਦੀਆਂ ਅਸਾਮੀਆਂ ਨੂੰ ਭਰਿਆ ਜਾ ਸਕੇ।

Published on: ਮਾਰਚ 27, 2025 12:06 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।