ਇਸਲਾਮਾਬਾਦ, 28 ਮਾਰਚ, ਦੇਸ਼ ਕਲਿਕ ਬਿਊਰੋ :
ਪਾਕਿਸਤਾਨ ਦੇ ਬਲੋਚਿਸਤਾਨ ‘ਚ ਅਣਪਛਾਤੇ ਬੰਦੂਕਧਾਰੀਆਂ ਨੇ ਇਕ ਬੱਸ ‘ਤੇ ਹਮਲਾ ਕਰਕੇ 6 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਹਮਲਾਵਰਾਂ ਨੇ ਉਨ੍ਹਾਂ ਨੂੰ ਮਾਰਨ ਤੋਂ ਪਹਿਲਾਂ ਯਾਤਰੀਆਂ ਦੇ ਪਛਾਣ ਪੱਤਰ ਚੈੱਕ ਕੀਤੇ। ਮਰਨ ਵਾਲੇ ਸਾਰੇ ਯਾਤਰੀ ਪੰਜਾਬ ਸੂਬੇ ਦੇ ਸਨ।
ਅਜੇ ਤੱਕ ਕਿਸੇ ਸਮੂਹ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਜਿਕਰਯੋਗ ਹੈ ਕਿ ਬਲੋਚਿਸਤਾਨ ਵਿੱਚ ਅਜਿਹੀਆਂ ਘਟਨਾਵਾਂ ਅਕਸਰ ਵਾਪਰਦੀਆਂ ਰਹਿੰਦੀਆਂ ਹਨ। ਪਿਛਲੇ ਮਹੀਨੇ ਵੀ ਅੱਤਵਾਦੀਆਂ ਨੇ ਬਲੋਚਿਸਤਾਨ ਤੋਂ ਲਾਹੌਰ ਜਾ ਰਹੀ ਬੱਸ ‘ਤੇ ਹਮਲਾ ਕਰਕੇ 7 ਲੋਕਾਂ ਦੀ ਹੱਤਿਆ ਕਰ ਦਿੱਤੀ ਸੀ। ਹਮਲਾਵਰਾਂ ਨੇ ਨੈਸ਼ਨਲ ਹਾਈਵੇ ‘ਤੇ ਬੈਰੀਕੇਡ ਲਗਾ ਕੇ ਬੱਸ ਨੂੰ ਰੋਕ ਲਿਆ। ਇਸ ਤੋਂ ਬਾਅਦ ਸਾਰਿਆਂ ਦੇ ਪਛਾਣ ਪੱਤਰ ਚੈੱਕ ਕੀਤੇ ਗਏ ਅਤੇ ਪੰਜਾਬ ਤੋਂ ਆਏ ਯਾਤਰੀਆਂ ਨੂੰ ਗੋਲੀ ਮਾਰ ਦਿੱਤੀ ਗਈ।
Published on: ਮਾਰਚ 28, 2025 7:47 ਪੂਃ ਦੁਃ