ਮੋਹਾਲੀ: 28 ਮਾਰਚ, ਦੇਸ਼ ਕਲਿੱਕ ਬਿਓਰੋ
ਜਿਨਸੀ ਸ਼ੋਸ਼ਣ ਮਾਮਲੇ ਵਿੱਚ ਮੁਹਾਲੀ ਅਦਾਲਤ ਨੇ ਜਲੰਧਰ ਦੇ ਪਾਦਰੀ ਬਜਿੰਦਰ ਸਿੰਘ ਖਿਲਾਫ ਅੱਜ ਆਪਣਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਪੁਜਾਰੀ ਬਜਿੰਦਰ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ ਅਤੇ ਬਾਕੀ 5 ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਵੱਲੋਂ 1 ਅਪ੍ਰੈਲ ਨੂੰ ਸਜ਼ਾ ਸੁਣਾਈ ਜਾਵੇਗੀ। ਜ਼ਿਕਰਯੋਗ ਹੈ ਕਿ ਜ਼ੀਰਕਪੁਰ ਦੀ ਇੱਕ ਔਰਤ ਵੱਲੋਂ ਪੁਜਾਰੀ ਬਜਿੰਦਰ ਸਿੰਘ ਉਪਰ ਜ਼ਿਨਸੀ ਸੋਸ਼ਣ ਦੇ ਇਲਜ਼ਾਮ ਲਗਾਏ ਸਨ। ਦੋਸ਼ੀ ਬਜਿੰਦਰ ਸਿੰਘ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।
Published on: ਮਾਰਚ 28, 2025 3:36 ਬਾਃ ਦੁਃ