ਅੰਮ੍ਰਿਤਸਰ, 28 ਮਾਰਚ, ਦੇਸ਼ ਕਲਿਕ ਬਿਊਰੋ :
ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ, ਅੰਮ੍ਰਿਤਸਰ ਨੇ ਪਾਕਿਸਤਾਨੀ ਸਮੱਗਲਰਾਂ ਨਾਲ ਜੁੜੇ ਹਥਿਆਰਾਂ ਦੀ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਤਹਿਤ ਦੋ ਸਮੱਗਲਰਾਂ ਫਤਿਹ ਸਿੰਘ ਅਤੇ ਗੁਰਪ੍ਰੀਤ ਸਿੰਘ ਵਾਸੀ ਧੌਲਾ ਤਰਨਤਾਰਨ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ।
ਫੜੇ ਗਏ ਮੁਲਜ਼ਮਾਂ ਦਾ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਨਾਲ ਸਿੱਧਾ ਸੰਪਰਕ ਸੀ। ਉਹ ਡਰੋਨਾਂ ਰਾਹੀਂ ਪੰਜਾਬ ਵਿੱਚ ਹਥਿਆਰਾਂ ਦੀ ਤਸਕਰੀ ਕਰ ਰਹੇ ਸਨ ਅਤੇ ਇਹ ਹਥਿਆਰ ਵਿਦੇਸ਼ੀ ਗੈਂਗਸਟਰ ਲਖਬੀਰ ਲੰਡਾ ਅਤੇ ਸੱਤਾ ਨੌਸ਼ਹਿਰਾ ਨਾਲ ਜੁੜੇ ਕਾਰਕੁਨਾਂ ਨੂੰ ਪਹੁੰਚਾ ਰਹੇ ਸਨ। ਪੁਲਿਸ ਮੁਤਾਬਕ ਇਹ ਨੈੱਟਵਰਕ ਸੰਗਠਿਤ ਅਪਰਾਧ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਵਿੱਚ ਦਹਿਸ਼ਤ ਫੈਲਾਉਣ ਦੇ ਇਰਾਦੇ ਨਾਲ ਚੱਲ ਰਿਹਾ ਸੀ।
Published on: ਮਾਰਚ 28, 2025 5:51 ਬਾਃ ਦੁਃ