ਚੰਡੀਗੜ੍ਹ, 28 ਮਾਰਚ, ਦੇਸ਼ ਕਲਿਕ ਬਿਊਰੋ :
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖ਼ਰੀ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਵਿੱਚ ਗ੍ਰੰਥੀਆਂ ਤੇ ਪੁਜਾਰੀਆਂ ਨੂੰ ਮਾਣ ਭੱਤਾ ਦਿੱਤਾ ਜਾਵੇ।
ਉਨ੍ਹਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਚੋਣਾਂ ਦੌਰਾਨ ਕੀਤੇ ਗਏ ਐਲਾਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਫੈਸਲਾ ਪੰਜਾਬ ਵਿੱਚ ਵੀ ਲਾਗੂ ਹੋਣਾ ਚਾਹੀਦਾ ਹੈ। ਉਨ੍ਹਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਚੋਣਾਂ ਦੌਰਾਨ ਕੀਤੇ ਗਏ ਐਲਾਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਫੈਸਲਾ ਪੰਜਾਬ ਵਿੱਚ ਵੀ ਲਾਗੂ ਹੋਣਾ ਚਾਹੀਦਾ ਹੈ।
ਵਿਧਾਨ ਸਭਾ ‘ਚ ਬੋਲਦਿਆਂ ਜਲੰਧਰ ਕੇਂਦਰੀ ਤੋਂ ‘ਆਪ’ ਵਿਧਾਇਕ ਰਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ‘ਚ ਸਿੱਖਿਆ, ਸਿਹਤ ਅਤੇ ਹੋਰ ਖੇਤਰਾਂ ‘ਚ ਚੰਗੀਆਂ ਨੀਤੀਆਂ ਲੈ ਕੇ ਆਈ ਹੈ ਅਤੇ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ‘ਚ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ ‘ਤੇ ਗ੍ਰੰਥੀਆਂ ਅਤੇ ਪੁਜਾਰੀਆਂ ਨੂੰ ਮਾਣ ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿੱਚ ਵੀ ਗ੍ਰੰਥੀਆਂ ਅਤੇ ਪੁਜਾਰੀਆਂ ਨੂੰ ਮਾਣ ਭੱਤਾ ਦਿੱਤਾ ਜਾਵੇ। ਰਮਨ ਅਰੋੜਾ ਨੇ ਕਿਹਾ ਕਿ ਇਹ ਗੱਲਾਂ ਧਰਮ ਅਤੇ ਸੱਭਿਆਚਾਰ ਨਾਲ ਜੁੜੀਆਂ ਹੋਈਆਂ ਹਨ।
Published on: ਮਾਰਚ 28, 2025 2:13 ਬਾਃ ਦੁਃ