ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਅੱਜ ਪੰਜਾਬ ਭਰ ‘ਚ ਕੀਤੇ ਜਾਣਗੇ ਰੋਸ ਪ੍ਰਦਰਸ਼ਨ

ਪੰਜਾਬ


ਚੰਡੀਗੜ੍ਹ, 28 ਮਾਰਚ, ਦੇਸ਼ ਕਲਿਕ ਬਿਊਰੋ :
ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਅੱਜ (ਸ਼ੁੱਕਰਵਾਰ) ਨੂੰ ਪੰਜਾਬ ਭਰ ਵਿੱਚ ਕੇਂਦਰ ਅਤੇ ਸੂਬਾ ਸਰਕਾਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਕਿਸਾਨ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਜ਼ਿਲ੍ਹਾ ਹੈੱਡਕੁਆਰਟਰ ਪੱਧਰ ‘ਤੇ ਰੋਸ ਪ੍ਰਦਰਸ਼ਨ ਕਰਨਗੇ। ਇਸ ਦੌਰਾਨ ਉਹ ਰਾਸ਼ਟਰਪਤੀ ਅਤੇ ਕੇਂਦਰ ਸਰਕਾਰ ਦੇ ਨਾਂ ਜ਼ਿਲ੍ਹਾ ਮੈਜਿਸਟਰੇਟ (ਡੀ.ਸੀ.) ਨੂੰ ਮੰਗ ਪੱਤਰ ਸੌਂਪਣਗੇ।
ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨ ਮਜ਼ਦੂਰ ਮੋਰਚਾ (KMM) ਅਤੇ ਐੱਸ.ਕੇ.ਐੱਮ. (ਗੈਰ-ਸਿਆਸੀ) ਸੰਗਠਨਾਂ ਨੂੰ ਵੀ ਇਸ ਧਰਨੇ ‘ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਪ੍ਰਦਰਸ਼ਨ ਦੌਰਾਨ ਕਿਸਾਨਾਂ ‘ਤੇ ਹੋ ਰਹੇ ਅੱਤਿਆਚਾਰਾਂ ਦਾ ਮੁੱਦਾ ਵੀ ਉਠਾਇਆ ਜਾਵੇਗਾ।
ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅੱਗੇ ਆਤਮ ਸਮਰਪਣ ਨਾ ਕਰੇ ਅਤੇ ਖੇਤੀ ਉਤਪਾਦਾਂ ‘ਤੇ ਟੈਰਿਫ ਨਾ ਘਟਾਏ। ਇਸ ਕਾਰਨ ਭਾਰਤ ਵਿੱਚ ਖੇਤੀ ਸੰਕਟ ਹੋਰ ਡੂੰਘਾ ਹੋ ਜਾਵੇਗਾ ਅਤੇ ਮਿਹਨਤਕਸ਼ ਲੋਕਾਂ ਨੂੰ ਵੱਡੇ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਸਾਨਾਂ ਵੱਲੋਂ 29 ਮਾਰਚ ਨੂੰ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ।

Published on: ਮਾਰਚ 28, 2025 7:02 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।