ਸ਼੍ਰੀਨਗਰ, 28 ਮਾਰਚ, ਦੇਸ਼ ਕਲਿਕ ਬਿਊਰੋ :
Jammu & Kashmir ਦੇ ਕਠੂਆ ਜ਼ਿਲੇ ਦੇ ਦੂਰ-ਦੁਰਾਡੇ ਜੰਗਲੀ ਖੇਤਰ ‘ਚ ਸੁਰੱਖਿਆ ਬਲਾਂ ਨੇ ਦਿਨ ਭਰ ਚੱਲੇ ਮੁਕਾਬਲੇ ‘ਚ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ। ਹਾਲਾਂਕਿ ਮੁਕਾਬਲੇ ‘ਚ ਜੰਮੂ-ਕਸ਼ਮੀਰ ਪੁਲਸ ਦੇ ਸਪੈਸ਼ਲ ਆਪਰੇਸ਼ਨ ਗਰੁੱਪ ਦੇ ਤਿੰਨ ਜਵਾਨ ਵੀ ਜ਼ਖਮੀ ਹੋ ਗਏ, ਜਿਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ।
ਤਿੰਨ ਸ਼ਹੀਦ ਜਵਾਨਾਂ ਦੇ ਨਾਮ ਤਾਰਿਕ ਅਹਿਮਦ, ਜਸਵੰਤ ਸਿੰਘ, ਬਲਵਿੰਦਰ ਸਿੰਘ ਹਨ। ਉਨ੍ਹਾਂ ਨੂੰ ਜੰਮੂ ਮੈਡੀਕਲ ਕਾਲਜ (ਜੇਐਮਸੀ) ਰੈਫਰ ਕੀਤਾ ਗਿਆ ਸੀ। ਜੰਮੂ-ਕਸ਼ਮੀਰ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (SOG) ਦੇ ਇਨ੍ਹਾਂ ਜਵਾਨਾਂ ਦੇ ਪੇਟ ਵਿੱਚ ਗੋਲੀ ਲੱਗੀ ਸੀ।
ਮੁਕਾਬਲੇ ਵਿੱਚ ਜ਼ਖ਼ਮੀ ਹੋਏ ਡਿਪਟੀ ਐਸਪੀ ਧੀਰਜ ਸਿੰਘ ਅਤੇ ਹੋਰ ਜ਼ਖ਼ਮੀਆਂ ਨੂੰ ਊਧਮਪੁਰ ਭੇਜਿਆ ਗਿਆ ਹੈ। ਸੁਰੱਖਿਆ ਬਲਾਂ ਨੇ ਦੱਸਿਆ ਕਿ ਕਠੂਆ ਜ਼ਿਲੇ ਦੇ ਰਾਜਬਾਗ ‘ਚ ਵੀਰਵਾਰ ਸਵੇਰੇ ਕਰੀਬ 8 ਵਜੇ ਗੋਲੀਬਾਰੀ ਸ਼ੁਰੂ ਹੋਈ।
ਰਾਜਬਾਗ ਦੇ ਘਾਟੀ ਜੁਠਾਨਾ ਇਲਾਕੇ ਦੇ ਜਾਖੋਲੇ ਪਿੰਡ ‘ਚ ਕਰੀਬ 9 ਅੱਤਵਾਦੀਆਂ ਦੇ ਲੁਕੇ ਹੋਣ ਦੀ ਖਬਰ ਸੀ। ਜੈਸ਼-ਏ-ਮੁਹੰਮਦ ਦੇ ਪ੍ਰੌਕਸੀ ਸੰਗਠਨ ਪੀਪਲਜ਼ ਐਂਟੀ ਫਾਸੀਵਾਦੀ ਫਰੰਟ ਨੇ ਪੁਲਿਸ ‘ਤੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ।
Published on: ਮਾਰਚ 28, 2025 7:23 ਪੂਃ ਦੁਃ