ਬੈਂਕਾਕ : 28 ਮਾਰਚ, ਦੇਸ਼ ਕਲਿੱਕ ਬਿਓਰੋ
ਮਿਆਂਮਾਰ ਦੇ ਮਾਂਡਲੇ ਨੇੜੇ 7.7 ਦੀ ਤੀਬਰਤਾ ਵਾਲਾ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ, ਜਿਸ ਦੇ ਝਟਕੇ ਥਾਈਲੈਂਡ ਅਤੇ ਵੀਅਤਨਾਮ ਸਮੇਤ ਗੁਆਂਢੀ ਦੇਸ਼ਾਂ ਵਿੱਚ ਮਹਿਸੂਸ ਕੀਤੇ ਗਏ।। ਭੂਚਾਲ 10 ਕਿਲੋਮੀਟਰ ਦੀ ਡੂੰਘਾਈ ‘ਤੇ ਸੀ ਅਤੇ ਇਸ ਦਾ ਕੇਂਦਰ ਮਾਂਡਲੇ ਸ਼ਹਿਰ ਦੇ ਨੇੜੇ ਸਥਿਤ ਸੀ।
ਭੂਚਾਲ ਦਾ ਅਸਰ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਤੱਕ ਵੀ ਮਹਿਸੂਸ ਕੀਤਾ ਗਿਆ। ਇੱਥੇ ਇੱਕ ਨਿਰਮਾਣ ਅਧੀਨ ਫਲਾਈਓਵਰ ਡਿੱਗ ਗਿਆ। ਇਸ ਦੇ ਨਾਲ ਹੀ ਸੈਂਕੜੇ ਲੋਕ ਡਰ ਗਏ ਅਤੇ ਇਮਾਰਤਾਂ ਤੋਂ ਬਾਹਰ ਆ ਗਏ।
Published on: ਮਾਰਚ 28, 2025 2:03 ਬਾਃ ਦੁਃ