ਲੁਧਿਆਣਾ, 28 ਮਾਰਚ, ਦੇਸ਼ ਕਲਿਕ ਬਿਊਰੋ :
ਲੁਧਿਆਣਾ ‘ਚ 10ਵੀਂ ਜਮਾਤ ਦੀ ਵਿਦਿਆਰਥਣ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਹੈ। ਨਾਬਾਲਗ ਲੜਕੀ ਦੀ ਲਾਸ਼ ਫਾਹੇ ਨਾਲ ਲਟਕਦੀ ਮਿਲੀ। ਲੜਕੀ ਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਵੀਰਵਾਰ ਨੂੰ ਵਿਦਿਆਰਥਣ ਸਾਇੰਸ ਦੀ ਪ੍ਰੀਖਿਆ ਦੇ ਕੇ ਘਰ ਪਰਤੀ ਸੀ। ਰਾਤ ਕਰੀਬ 10 ਵਜੇ ਲੜਕੀ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ।
ਮ੍ਰਿਤਕ ਲੜਕੀ ਦੀ ਪਛਾਣ 17 ਸਾਲਾ ਨਿਸ਼ਾਂਤ ਬਾਗ ਵਾਸੀ ਅੰਜਲੀ ਪਿੰਡ ਭੱਟੀਆਂ ਵਜੋਂ ਹੋਈ ਹੈ। ਮੌਕੇ ‘ਤੇ ਪਹੁੰਚੀ ਪੁਲਸ ਨੇ ਅੰਜਲੀ ਦੀ ਲਾਸ਼ ਨੂੰ ਫਾਹੇ ਤੋਂ ਉਤਾਰ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ।
Published on: ਮਾਰਚ 28, 2025 10:22 ਪੂਃ ਦੁਃ