ਚੰਡੀਗੜ੍ਹ, 28 ਮਾਰਚ, ਦੇਸ਼ ਕਲਿਕ ਬਿਊਰੋ :
Punjab News ਕਿਸਾਨ ਮਜ਼ਦੂਰ ਮੋਰਚਾ (KMM) ਦੇ ਕਨਵੀਨਰ ਸਰਵਣ ਸਿੰਘ ਪੰਧੇਰ (Sarwan Singh Pandher), ਅਭਿਮਨਿਊ ਕੋਹਾੜ ਅਤੇ ਪੰਜਾਬ ਪੁਲਸ ਵੱਲੋਂ ਨਜ਼ਰਬੰਦ ਕੀਤੇ ਗਏ ਕਈ ਕਿਸਾਨਾਂ ਨੂੰ 8 ਦਿਨਾਂ ਬਾਅਦ ਵੀਰਵਾਰ ਦੇਰ ਰਾਤ ਪਟਿਆਲਾ ਅਤੇ ਮੁਕਤਸਰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ।
ਜੇਲ੍ਹ ਤੋਂ ਬਾਹਰ ਆ ਕੇ ਸਰਵਣ ਸਿੰਘ ਪੰਧੇਰ ਨੇ ਕਿਹਾ, ’ਮੈਂ’ਤੁਸੀਂ ਪਟਿਆਲਾ ਦੇ ਬਹਾਦਰਗੜ੍ਹ ਕਿਲ੍ਹੇ ਵਿੱਚ ਜਾਵਾਂਗਾ। ਉਥੇ ਆਪਣੇ ਸਾਥੀ ਕਿਸਾਨਾਂ ਨਾਲ ਗੱਲਬਾਤ ਕਰਾਂਗੇ। ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਸਰਕਾਰ ਵੱਲੋਂ ਮੋਰਚੇ ਹਟਾਏ ਜਾਣ ਦੀ ਅਸੀਂ ਸਖ਼ਤ ਨਿਖੇਧੀ ਕਰਾਂਗੇ। ਅੱਜ ਅਸੀਂ ਅਗਲੇ ਪ੍ਰੋਗਰਾਮ ਬਾਰੇ ਸਾਥੀ ਕਿਸਾਨਾਂ ਨਾਲ ਗੱਲਬਾਤ ਕਰਾਂਗੇ।
ਇਸ ਦੌਰਾਨ ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲੀਸ ਨੇ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੱਖਿਆ ਹੋਇਆ ਹੈ। ਪੁਲੀਸ ਦਾ ਕਹਿਣਾ ਹੈ ਕਿ ਡੱਲੇਵਾਲ ਹਿਰਾਸਤ ਵਿੱਚ ਨਹੀਂ ਹੈ।
Published on: ਮਾਰਚ 28, 2025 9:30 ਪੂਃ ਦੁਃ