ਕਾਠਮੰਡੂ, 29 ਮਾਰਚ, ਦੇਸ਼ ਕਲਿਕ ਬਿਊਰੋ :
ਨੇਪਾਲ ‘ਚ ਰਾਜਾਸ਼ਾਹੀ ਦੀ ਮੰਗ ਨੂੰ ਲੈ ਕੇ ਹਿੰਸਕ ਪ੍ਰਦਰਸ਼ਨ ਹੋਏ। ਪ੍ਰਦਰਸ਼ਨਕਾਰੀਆਂ ਨੇ ਕਾਠਮੰਡੂ ਦੇ ਟਿੰਕੁਨੇ ਵਿੱਚ ਇੱਕ ਇਮਾਰਤ ਵਿੱਚ ਭੰਨਤੋੜ ਕੀਤੀ ਅਤੇ ਇਸ ਨੂੰ ਅੱਗ ਲਗਾ ਦਿੱਤੀ। ਪ੍ਰਦਰਸ਼ਨਕਾਰੀਆਂ ਨੇ ਪੁਲਸ ‘ਤੇ ਵੀ ਪਥਰਾਅ ਕੀਤਾ, ਜਿਸ ਦੇ ਜਵਾਬ ‘ਚ ਸੁਰੱਖਿਆ ਕਰਮਚਾਰੀਆਂ ਨੂੰ ਅੱਥਰੂ ਗੈਸ ਦੇ ਗੋਲੇ ਛੱਡਣੇ ਪਏ। ਇਸ ਘਟਨਾ ਵਿੱਚ ਇੱਕ ਨੌਜਵਾਨ ਦੀ ਮੌਤ ਵੀ ਹੋ ਗਈ।
ਪ੍ਰਸ਼ਾਸਨ ਨੇ ਕਾਠਮੰਡੂ ‘ਚ ਕਰਫਿਊ ਲਗਾ ਦਿੱਤਾ ਹੈ ਅਤੇ ਫੌਜ ਨੂੰ ਤਾਇਨਾਤ ਕਰ ਦਿੱਤਾ ਹੈ। ਇਸ ਅੰਦੋਲਨ ਵਿੱਚ 40 ਤੋਂ ਵੱਧ ਨੇਪਾਲੀ ਸੰਗਠਨਾਂ ਨੇ ਹਿੱਸਾ ਲਿਆ।ਪ੍ਰਦਰਸ਼ਨਕਾਰੀ ਨਾਅਰੇ ਲਗਾ ਰਹੇ ਸਨ ਕਿ ‘ਰਾਜਾ ਆਓ, ਦੇਸ਼ ਬਚਾਓ’, ਭ੍ਰਿਸ਼ਟ ਸਰਕਾਰ ਮੁਰਦਾਬਾਦ ਤੇ ਅਸੀਂ ਰਾਜਾਸ਼ਾਹੀ ਵਾਪਸ ਚਾਹੁੰਦੇ ਹਾਂ। ਉਨ੍ਹਾਂ ਸਰਕਾਰ ਨੂੰ ਇੱਕ ਹਫ਼ਤੇ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ‘ਤੇ ਕਾਰਵਾਈ ਨਾ ਕੀਤੀ ਗਈ ਤਾਂ ਹੋਰ ਜ਼ਿਆਦਾ ਹਿੰਸਕ ਪ੍ਰਦਰਸ਼ਨ ਕੀਤੇ ਜਾਣਗੇ।
ਜਿਕਰਯੋਗ ਹੈ ਕਿ ਨੇਪਾਲ ਦੇ ਸਾਬਕਾ ਰਾਜਾ ਗਿਆਨੇਂਦਰ ਨੇ 19 ਫਰਵਰੀ ਨੂੰ ਗਣਤੰਤਰ ਦਿਵਸ ਮੌਕੇ ਲੋਕਾਂ ਤੋਂ ਸਮਰਥਨ ਮੰਗਿਆ ਸੀ। ਉਦੋਂ ਤੋਂ ਹੀ ਦੇਸ਼ ਵਿੱਚ ‘ਰਾਜਾ ਲਿਆਓ, ਦੇਸ਼ ਬਚਾਓ’ ਅੰਦੋਲਨ ਦੀਆਂ ਤਿਆਰੀਆਂ ਚੱਲ ਰਹੀਆਂ ਸਨ।
Published on: ਮਾਰਚ 29, 2025 7:30 ਪੂਃ ਦੁਃ