ਚੰਡੀਗੜ੍ਹ: 29 ਮਾਰਚ, ਦੇਸ਼ ਕਲਿੱਕ ਬਿਓਰੋ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਹਰਿਆਣਵੀ ਗਾਈਕ ਮਾਸੂਮ ਸ਼ਰਮਾ ਦੇ ਇੱਕ ਸ਼ੋਅ ਦੌਰਾਨ ਵਿਦਿਆਰਥੀਆਂ ਦੇ ਗੁੱਟਾਂ ਵਿੱਚ ਖੂਨੀ ਝੜਪ ਹੋ ਗਈ। ਝੜਪ ਦੌਰਾਨ ਹਮਲਾਵਰਾਂ ਨੇ ਚਾਰ ਵਿਦਿਆਰਥੀਆਂ ਨੂੰ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ ਅਤੇ ਇੱਕ ਵਿਦਿਆਰਥੀ ਆਦਿਤਿਆ ਠਾਕੁਰ ਦੀ ਮੌਤ ਹੋ ਗਈ। ਮ੍ਰਿਤਕ ਵਿਦਿਆਰਥੀ ਦੀ ਪਹਿਚਾਣ ਹਿਮਾਚਲ ਦੇ ਰਹਿਣ ਵਾਲੇ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।
ਪੰਜਾਬ ਯੂਨੀਵਰਸਿਟੀ ਵਿੱਚ ਬੀਤੀ ਰਾਤ ਨੂੰ ਮਾਸੂਮ ਸ਼ਰਮਾ ਦਾ ਸ਼ੋਅ ਵਿੱਚ ਚੱਲ ਰਿਹਾ ਸੀ। ਇਸ ਦੌਰਾਨ ਸਟੇਜ ਦੇ ਪਿੱਛੇ ਦੋ ਗੁੱਟਾਂ ਵਿਚਕਾਰ ਝੜਪ ਹੋ ਗਈ ਜਿਸ ਵਿੱਚ 4 ਵਿਦਿਆਰਥੀ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਹਮਲਾਵਰ ਉੱਥੋਂ ਭੱਜ ਗਏ। ਇਸ ਤੋਂ ਬਾਅਦ ਪੁਲਿਸ ਉੱਥੇ ਪਹੁੰਚੀ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਜ਼ਖ਼ਮੀ ਆਦਿੱਤਿਆ ਦੀ ਮੌਤ ਹੋ ਗਈ।
Published on: ਮਾਰਚ 29, 2025 3:31 ਬਾਃ ਦੁਃ