ਮੋਹਾਲੀ ਪ੍ਰੈਸ ਕਲੱਬ ਦੀ ਚੋਣ ’ਚ ਪਟਵਾਰੀ-ਸ਼ਾਹੀ ਗਰੁੱਪ ਦੀ ਇਕਤਰਫਾ ਜਿੱਤ

ਟ੍ਰਾਈਸਿਟੀ

ਸੁਖਦੇਵ ਸਿੰਘ ਪਟਵਾਰੀ ਪ੍ਰਧਾਨ ਅਤੇ ਗੁਰਮੀਤ ਸਿੰਘ ਸ਼ਾਹੀ ਜਨਰਲ ਸਕੱਤਰ ਚੁਣੇ

ਮੋਹਾਲੀ, 29 ਮਾਰਚ : ਦੇਸ਼ ਕਲਿੱਕ ਬਿਓਰੋ

ਮੋਹਾਲੀ ਪ੍ਰੈੱਸ ਕਲੱਬ ਦੀ ਸਾਲ 2025-26 ਲਈ ਗਵਰਨਿੰਗ ਬਾਡੀ ਦੀ ਚੋਣ ਵਿਚ ਪਟਵਾਰੀ-ਸ਼ਾਹੀ ਗਰੁੱਪ ਨੇ ਇਕਤਰਫਾ ਜਿੱਤ ਦਰਜ ਕੀਤੀ ਹੈ। ਮੁੱਖ ਚੋਣ ਕਮਿਸ਼ਨਰ ਹਰਿੰਦਰ ਪਾਲ ਸਿੰਘ ਹੈਰੀ ਅਤੇ ਚੋਣ ਕਮਿਸ਼ਨਰ ਕੁਲਵਿੰਦਰ ਸਿੰਘ ਬਾਵਾ ਤੇ ਅਮਰਦੀਪ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ ਇਸ ਚੋਣ ਵਿਚ ਅੱਜ ਸਵੇਰੇ 10.00 ਤੋਂ ਦੁਪਹਿਰ 2.00 ਵਜੇ ਤੱਕ ਸਿਰਫ਼ ਜਨਰਲ ਸਕੱਤਰ ਦੇ ਅਹੁਦੇ ਲਈ ਵੋਟਾਂ ਪਾਉਣ ਦਾ ਕੰਮ ਸੰਪੰਨ ਹੋਇਆ। ਕਰੀਬ 2.30 ਵਜੇ ਮੁੱਖ ਚੋਣ ਕਮਿਸ਼ਨਰ ਵਲੋਂ ਚੋਣ ਨਤੀਜੇ ਦਾ ਐਲਾਨ ਕੀਤਾ ਗਿਆ, ਜਿਸ ਵਿਚ ਕੁੱਲ 98 ਮੈਂਬਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਗਿਆ। ਇਸ ਦੌਰਾਨ ਪਟਵਾਰੀ-ਸ਼ਾਹੀ ਗਰੁੱਪ ਦੇ ਗੁਰਮੀਤ ਸਿੰਘ ਸ਼ਾਹੀ ਨੂੰ 77 ਵੋਟਾਂ ਤੇ ਤਿਲਕ ਰਾਜ ਨੂੰ 19 ਵੋਟਾਂ ਪਈਆਂ, ਜਦਕਿ ਦੋ ਵੋਟਾਂ ਰੱਦ ਹੋਈਆਂ। ਇਸ ਤਰ੍ਹਾਂ ਗੁਰਮੀਤ ਸਿੰਘ ਸ਼ਾਹੀ ਨੇ ਜਨਰਲ ਸਕੱਤਰ ਦੇ ਅਹੁਦੇ ਲਈ ਵੱਡੀ ਜਿੱਤ ਹਾਸਲ ਕੀਤੀ।  

ਇਸ ਦੌਰਾਨ ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰਜ਼ ਵਲੋਂ ਪਟਵਾਰੀ-ਸ਼ਾਹੀ ਗਰੁੱਪ ਦੇ ਪੈਨਲ ਦੇ 9 ਅਹੁਦੇਦਾਰਾਂ – ਪ੍ਰਧਾਨ ਸੁਖਦੇਵ ਸਿੰਘ ਪਟਵਾਰੀ, ਜਨਰਲ ਸਕੱਤਰ ਗੁਰਮੀਤ ਸਿੰਘ ਸ਼ਾਹੀ, ਸੀ. ਮੀਤ ਪ੍ਰਧਾਨ ਸੁਸ਼ੀਲ ਗਰਚਾ, ਮੀਤ ਪ੍ਰਧਾਨ ਮਨਜੀਤ ਸਿੰਘ ਚਾਨਾ ਅਤੇ ਵਿਜੇ ਪਾਲ, ਜਥੇਬੰਦਕ ਸਕੱਤਰ ਸ੍ਰੀਮਤੀ ਨੀਲਮ ਕੁਮਾਰੀ, ਜੁਆਇੰਟ ਸਕੱਤਰ ਡਾ. ਰਵਿੰਦਰ ਕੌਰ ਤੇ ਵਿਜੇ ਕੁਮਾਰ ਅਤੇ ਕੈਸ਼ੀਅਰ ਰਾਜੀਵ ਤਨੇਜਾ ਦੀ ਨਵੀਂ ਬਾਡੀ ਨੂੰ ਜੇਤੂ ਐਲਾਨਿਆ ਗਿਆ।

ਇਸ ਮੌਕੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਨੇ ਚੋਣ ਕਮਿਸ਼ਨ ਦਾ ਵਿਸ਼ੇਸ਼ ਧੰਨਵਾਦ ਕਰਦੇ ਹੋਏ ਕਿਹਾ ਕਿ ਕਮਿਸ਼ਨ ਨੇ ਬੜੇ ਹੀ ਸ਼ਾਂਤੀਪੂਰਵਕ ਮਾਹੌਲ ਅਤੇ ਤਨਦੇਹੀ ਨਾਲ ਸੌਂਪੀ ਜ਼ਿੰਮੇਵਾਰੀ ਨੂੰ ਨੇਪਰੇ ਚੜਾਇਆ। ਉਹਨਾਂ ਅੱਗੇ ਕਿਹਾ ਕਿ ਮੋਹਾਲੀ ਪ੍ਰੈਸ ਕਲੱਬ ਸਾਹਮਣੇ ਸਭ ਤੋਂ ਵੱਡਾ ਕਾਰਜ ਪ੍ਰੈਸ ਕਲੱਬ ਲਈ ਸਰਕਾਰ ਪਾਸੋਂ ਥਾਂ ਲੈਣ ਦਾ ਹੈ, ਜਿਸ ਵਾਸਤੇ ਮੋਹਾਲੀ ਪ੍ਰੈਸ ਕਲੱਬ ਅਤੇ ਸਮੂਹ ਪੱਤਰਕਾਰ ਭਾਈਚਾਰੇ ਨੂੰ ਨਾਲ ਲੈ ਕੇ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਇਸ ਦੌਰਾਨ ਕਲੱਬ ਦੇ ਵੱਖ ਵੱਖ ਮੈਂਬਰਾਂ ਵਲੋਂ ਨਵੀਂ ਚੁਣੀ ਟੀਮ ਨੂੰ ਵਧਾਈ ਦਿੰਦਿਆਂ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਅਤੇ ਖੁਸ਼ੀ ਵਿੱਚ ਲੱਡੂ ਵੰਡੇ ਗਏ।

ਅਖੀਰ ਵਿਚ ਚੋਣ ਕਮਿਸ਼ਨ ਵੱਲੋਂ ਕਲੱਬ ਦੀ ਚੋਣ ਵਿੱਚ ਸਹਿਯੋਗ ਦੇਣ ਲਈ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ।

Published on: ਮਾਰਚ 29, 2025 6:01 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।