ਜਲੰਧਰ, 30 ਮਾਰਚ, ਦੇਸ਼ ਕਲਿਕ ਬਿਊਰੋ :
Accident News: ਜਲੰਧਰ ‘ਚ ਅੱਜ ਐਤਵਾਰ ਸਵੇਰੇ ਸੜਕ ਹਾਦਸੇ ( road accident )’ਚ ਦੋ ਦੋਸਤਾਂ ਦੀ ਮੌਤ ਹੋ ਗਈ। ਦੋ ਹੋਰ ਦੋਸਤ ਗੰਭੀਰ ਜ਼ਖਮੀ ਹਨ। ਇਹ ਹਾਦਸਾ ਜਲੰਧਰ ਦੇ ਕਿਸ਼ਨਗੜ੍ਹ ਪਠਾਨਕੋਟ ਰੋਡ ‘ਤੇ ਵਾਪਰਿਆ। ਨੌਜਵਾਨਾਂ ਦੀ ਕਾਰ ਨੂੰ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਕਾਰ ਬੇਕਾਬੂ ਹੋ ਗਈ।
ਹਾਦਸੇ ਦੀ ਸੂਚਨਾ ਮਿਲਦੇ ਹੀ ਰੋਡ ਸੇਫਟੀ ਫੋਰਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਜਿਸ ਨੇ ਇਕ-ਇਕ ਕਰਕੇ ਸਾਰਿਆਂ ਨੂੰ ਕਾਰ ‘ਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ। ਦੋ ਦੋਸਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੋ ਦੋਸਤਾਂ ਦੀ ਹਾਲਤ ਫਿਲਹਾਲ ਨਾਜ਼ੁਕ ਬਣੀ ਹੋਈ ਹੈ। ਘਟਨਾ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ ਗਈ।
ਮ੍ਰਿਤਕਾਂ ਦੀ ਪਛਾਣ ਮੋਹਿਤ ਗੁਪਤਾ ਵਾਸੀ ਅੰਮ੍ਰਿਤਸਰ ਛਾਉਣੀ ਅਤੇ ਸੰਜੀਵ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਇਸ ਦੌਰਾਨ ਜ਼ਖ਼ਮੀਆਂ ਵਿੱਚ ਰਾਹੁਲ ਕੁਮਾਰ ਅਤੇ ਹਰਪ੍ਰੀਤ ਸਿੰਘ ਹੈਪੀ ਵਾਸੀ ਅੰਮ੍ਰਿਤਸਰ ਸ਼ਾਮਲ ਹਨ। ਘਟਨਾ ਸਮੇਂ ਕਾਰ ਨੂੰ ਹਰਪ੍ਰੀਤ ਸਿੰਘ ਉਰਫ ਹੈਪੀ ਚਲਾ ਰਿਹਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਚਾਰ ਦੋਸਤ ਆਪਣੀ ਸਵਿਫਟ ਡਿਜ਼ਾਇਰ ਕਾਰ ਵਿੱਚ ਅੰਮ੍ਰਿਤਸਰ ਤੋਂ ਹੁਸ਼ਿਆਰਪੁਰ ਜਾ ਰਹੇ ਸਨ। ਜਦੋਂ ਉਨ੍ਹਾਂ ਦੀ ਕਾਰ ਜਲੰਧਰ ਜੰਮੂ ਨੈਸ਼ਨਲ ਹਾਈਵੇ ‘ਤੇ ਕਿਸ਼ਨਗੜ੍ਹ ਚੌਕ ਨੇੜੇ ਪੁੱਜੀ ਤਾਂ ਉਨ੍ਹਾਂ ਦੀ ਕਾਰ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦੀ ਕਾਰ ਕੰਟਰੋਲ ਤੋਂ ਬਾਹਰ ਹੋ ਗਈ।
Published on: ਮਾਰਚ 30, 2025 12:09 ਬਾਃ ਦੁਃ