ਚੰਡੀਗੜ੍ਹ, 30 ਮਾਰਚ, ਦੇਸ਼ ਕਲਿਕ ਬਿਊਰੋ :
Weather news ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਪਰ ਇਹ ਅਜੇ ਵੀ ਆਮ ਨਾਲੋਂ 2.3 ਡਿਗਰੀ ਸੈਲਸੀਅਸ ਘੱਟ ਹੈ।ਇਸ ਸਭ ਦੇ ਬਾਵਜੂਦ ਸਵੇਰੇ-ਸ਼ਾਮ ਤੇ ਰਾਤ ਨੂੰ ਠੰਢ ਬਣੀ ਹੋਈ ਹੈ।
ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅੱਜ ਤੋਂ ਤਾਪਮਾਨ ਇੱਕ ਵਾਰ ਫਿਰ ਤੋਂ ਵਧਣਾ ਸ਼ੁਰੂ ਹੋ ਜਾਵੇਗਾ।
ਬੀਤੇ ਦਿਨ ਸਭ ਤੋਂ ਵੱਧ ਤਾਪਮਾਨ 31.5 ਡਿਗਰੀ ਸੈਲਸੀਅਸ ਸੂਬੇ ਦੇ ਗੁਰਦਾਸਪੁਰ ਵਿੱਚ ਦਰਜ ਕੀਤਾ ਗਿਆ, ਜੋ ਕਿ ਬਾਕੀ ਜ਼ਿਲ੍ਹਿਆਂ ਦੇ ਮੁਕਾਬਲੇ ਸਭ ਤੋਂ ਵੱਧ ਗਰਮ ਸੀ।
ਰਾਜ ਵਿੱਚ, ਚੰਡੀਗੜ੍ਹ (29.8 ਡਿਗਰੀ ਸੈਲਸੀਅਸ), ਅੰਮ੍ਰਿਤਸਰ (29.7 ਡਿਗਰੀ ਸੈਲਸੀਅਸ), ਲੁਧਿਆਣਾ (29.1 ਡਿਗਰੀ ਸੈਲਸੀਅਸ), ਪਟਿਆਲਾ (29.1 ਡਿਗਰੀ ਸੈਲਸੀਅਸ), ਮੋਹਾਲੀ (28.3 ਡਿਗਰੀ ਸੈਲਸੀਅਸ) ਅਤੇ ਫਿਰੋਜ਼ਪੁਰ (28.5 ਡਿਗਰੀ ਸੈਲਸੀਅਸ) ਵਰਗੇ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਘੱਟ ਰਿਹਾ।
ਪਿਛਲੇ 24 ਘੰਟਿਆਂ ਦੌਰਾਨ, ਗੁਰਦਾਸਪੁਰ ਵਿੱਚ 4.0 ਡਿਗਰੀ ਸੈਲਸੀਅਸ, ਚੰਡੀਗੜ੍ਹ ਵਿੱਚ 1.3 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਵਿੱਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਦੋਂ ਕਿ ਫਰੀਦਕੋਟ ਵਿੱਚ 7.0 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ‘ਚ ਤਾਪਮਾਨ ‘ਚ ਹੋਰ ਬਦਲਾਅ ਹੋਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ਵਿੱਚ ਮੀਂਹ ਦੀ ਕੋਈ ਭਵਿੱਖਬਾਣੀ ਨਹੀਂ ਹੈ ਅਤੇ ਨਾ ਹੀ ਕੋਈ ਪੱਛਮੀ ਗੜਬੜੀ ਸ਼ੁਰੂ ਹੋ ਰਹੀ ਹੈ। ਜਿਸ ਕਾਰਨ ਹੁਣ ਆਉਣ ਵਾਲੇ 5 ਦਿਨਾਂ ‘ਚ ਤਾਪਮਾਨ ‘ਚ 3 ਤੋਂ 7 ਡਿਗਰੀ ਦਾ ਵਾਧਾ ਹੋ ਸਕਦਾ ਹੈ।
Published on: ਮਾਰਚ 30, 2025 7:32 ਪੂਃ ਦੁਃ