ਚੰਡੀਗੜ੍ਹ, 30 ਮਾਰਚ, ਦੇਸ਼ ਕਲਿਕ ਬਿਊਰੋ :
Punjab News ਪੰਜਾਬ ਦੇ ਐਡਵੋਕੇਟ ਜਨਰਲ (AG) ਗੁਰਮਿੰਦਰ ਸਿੰਘ ਗੈਰੀ (Gurminder Singh Gerry) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਮੁਤਾਬਕ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫਾ ਸਰਕਾਰ ਨੂੰ ਸੌਂਪ ਦਿੱਤਾ ਹੈ। ਹਾਲਾਂਕਿ ਇਸ ਸਬੰਧੀ ਅਜੇ ਤੱਕ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ ਅਤੇ ਨਾ ਹੀ ਇਸ ਸਬੰਧੀ ਏਜੀ ਵੱਲੋਂ ਕੋਈ ਬਿਆਨ ਆਇਆ ਹੈ।
ਵਰਣਨਯੋਗ ਹੈ ਕਿ ਗੁਰਮਿੰਦਰ ਸਿੰਘ ਗੈਰੀ ਨੇ ਅਕਤੂਬਰ 2023 ਵਿਚ ਐਡਵੋਕੇਟ ਜਨਰਲ ਦਾ ਅਹੁਦਾ ਸੰਭਾਲਿਆ ਸੀ।ਉਨ੍ਹਾਂ ਦੀ ਨਿਯੁਕਤੀ ਸੀਨੀਅਰ ਵਕੀਲ ਵਿਨੋਦ ਘਈ ਦੇ ਅਸਤੀਫੇ ਤੋਂ ਬਾਅਦ ਹੋਈ ਸੀ। ਵਿਨੋਦ ਘਈ ਨੇ ਵੀ ਨਿੱਜੀ ਕਾਰਨਾਂ ਕਰਕੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
Published on: ਮਾਰਚ 30, 2025 7:38 ਪੂਃ ਦੁਃ