ਤਰਨਤਾਰਨ, 30 ਮਾਰਚ, ਦੇਸ਼ ਕਲਿਕ ਬਿਊਰੋ :
Punjab News: ਤਰਨਤਾਰਨ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਐਕਸ਼ਨ ਲੈਂਦੇ ਹੋਏ ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ।
ਪੁਲਿਸ ਨੇ ਠੱਠੀ ਸੋਹਲ (ਤਰਨਤਾਰਨ) ਦੇ ਰਹਿਣ ਵਾਲੇ ਹਰਦੀਪ ਸਿੰਘ ਉਰਫ਼ ਦੀਪ ਅਤੇ ਹਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 6 ਕਿਲੋ ਹੈਰੋਇਨ ਬਰਾਮਦ ਕੀਤੀ। ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਕਿ ਇਹ ਨਸ਼ਾ ਪਾਕਿਸਤਾਨ ਤੋਂ ਆਇਆ ਸੀ ਅਤੇ ਇਸ ‘ਚ ਇਨ੍ਹਾਂ ਸਮੱਗਲਰਾਂ ਦੀ ਭੂਮਿਕਾ ਸਾਹਮਣੇ ਆਈ ਹੈ।
ਇਹ ਦੋਵੇਂ ਨਸ਼ਾ ਤਸਕਰ ਪਹਿਲਾਂ ਵੀ ਅਪਰਾਧਿਕ ਕੰਮਾਂ ‘ਚ ਸ਼ਾਮਲ ਰਹੇ ਹਨ। ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਹੋਰ ਜਾਂਚ ਸ਼ੁਰੂ ਕਰ ਦਿੱਤੀ ਹੈ।
Published on: ਮਾਰਚ 30, 2025 10:18 ਪੂਃ ਦੁਃ